11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਠੱਠਾ ਦੇ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਠੱਠਾ ਵਿਚ ਹਰਵਿੰਦਰ ਸਿੰਘ ਦੇ ਯਤਨਾਂ ਸਦਕਾ ਹੋਈ ਮੀਟਿੰਗ ਦੌਰਾਨ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ’ਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਦਾ ਸਵਾਗਤ ਕਰਦਿਆਂ ਭਾਈ ਜੁਗਰਾਜ ਸਿੰਘ ਲਾਲੇਨੰਗਲ ਨੇ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026
ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਠੱਠਾ ਵਿਚ ਹਰਵਿੰਦਰ ਸਿੰਘ ਦੇ ਯਤਨਾਂ ਸਦਕਾ ਹੋਈ ਮੀਟਿੰਗ ਦੌਰਾਨ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ’ਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਦਾ ਸਵਾਗਤ ਕਰਦਿਆਂ ਭਾਈ ਜੁਗਰਾਜ ਸਿੰਘ ਲਾਲੇਨੰਗਲ ਨੇ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਭਾਈ ਲਾਲੇਨੰਗਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਾਰੀਆਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਹੁਣ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹੋਏ ਪਏ ਹਨ, ਜਿਸ ਲਈ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਸੁਰਜੀਤ ਸਿੰਘ, ਸਵਿੰਦਰ ਸਿੰਘ, ਜਤਿੰਦਰ ਸਿੰਘ ਜੈਲਦਾਰ, ਪਲਵਿੰਦਰ ਸਿੰਘ ਗੇਲੀ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ, ਅਮਨਦੀਪ ਸਿੰਘ ਡੇਰੀ ਵਾਲੇ, ਸਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਬਾਜਾ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਸੋਨੀ, ਬਲਜੀਤ ਸਿੰਘ, ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਨਾਲ ਚੱਲਣ ਦਾ ਪ੍ਰਣ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਿਮਨਾਸਟਿਕ ਮੁਕਾਬਲਿਆਂ ’ਚ ਇਕ ਸੋਨਾ ਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਦਾਜ ਵਿਚ ਕਾਰ ਮੰਗਣ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
Ad Position 24