ਜਿਮਨਾਸਟਿਕ ਮੁਕਾਬਲਿਆਂ ’ਚ ਇਕ ਸੋਨਾ ਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ
ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਦਮਨਦੀਪ ਕੌਰ ਨੇ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸੈਸ਼ਨ 2026-27) ਦੇ ਅੰਡਰ-19 ਲੜਕੀਆਂ ਜਿਮਨਾਸਟਿਕ ਮੁਕਾਬਲਿਆਂ ਵਿਚ ਪੰਜਾਬ ਭਰ ਤੋਂ ਆਈਆਂ ਖਿਡਾਰਨਾਂ ਨੂੰ ਸਖ਼ਤ ਟੱਕਰ ਦਿੰਦਿਆਂ ਇਕ ਸੋਨ ਤੇ ਤਿੰਨ ਕਾਂਸੀ ਤਗਮੇ ਆਪਣੇ ਨਾਂਅ ਕੀਤੇ। ਇਸ ਵਾਰ ਜਿਮਨਾਸਟਿਕ ਖੇਡਾਂ ਜ਼ਿਲ੍ਹਾ ਗੁਰਦਾਸਪੁਰ ਦੇ ਜਿਮਨੇਜ਼ੀਅਮ ਹਾਲ ਵਿਖੇ ਹੋਈਆਂ, ਜਿੱਥੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਉਚੇਚੇ ਤੌਰ ’ਤੇ ਪਹੁੰਚੇ ਡੀ.
ਰ
ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੀ ਜਿਮਨਾਸਟਿਕ ਮੁਕਾਬਲਿਆਂ ’ਚੋਂ ਜੇਤੂ ਰਹੀ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਪ੍ਰਬੰਧਕ। ਅਜੀਤ ਤਸਵੀਰ
11-10-2026
ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਦਮਨਦੀਪ ਕੌਰ ਨੇ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸੈਸ਼ਨ 2026-27) ਦੇ ਅੰਡਰ-19 ਲੜਕੀਆਂ ਜਿਮਨਾਸਟਿਕ ਮੁਕਾਬਲਿਆਂ ਵਿਚ ਪੰਜਾਬ ਭਰ ਤੋਂ ਆਈਆਂ ਖਿਡਾਰਨਾਂ ਨੂੰ ਸਖ਼ਤ ਟੱਕਰ ਦਿੰਦਿਆਂ ਇਕ ਸੋਨ ਤੇ ਤਿੰਨ ਕਾਂਸੀ ਤਗਮੇ ਆਪਣੇ ਨਾਂਅ ਕੀਤੇ। ਇਸ ਵਾਰ ਜਿਮਨਾਸਟਿਕ ਖੇਡਾਂ ਜ਼ਿਲ੍ਹਾ ਗੁਰਦਾਸਪੁਰ ਦੇ ਜਿਮਨੇਜ਼ੀਅਮ ਹਾਲ ਵਿਖੇ ਹੋਈਆਂ, ਜਿੱਥੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਉਚੇਚੇ ਤੌਰ ’ਤੇ ਪਹੁੰਚੇ ਡੀ.ਟੀ.ਸੀ. ਅਤੇ ਖੇਡ ਕਮੇਟੀ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਜਿੱਤ ਤੋਂ ਬਾਅਦ ਸਕੂਲ ਪਹੁੰਚਣ ’ਤੇ ਵਿਦਿਆਰਥਣ ਦਮਨਦੀਪ ਕੌਰ ਅਤੇ ਉਸ ਦੇ ਪਿਤਾ ਸ: ਬਲਜੀਤ ਸਿੰਘ ਭਰਥ ਦਾ ਸਕੂਲ ਪਰਿਵਾਰ ਵਲੋਂ ਨਿੱਘਾ ਸਵਾਗਤ ਕਰ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਨੇ ਦੱਸਿਆ ਕਿ ਦਮਨਦੀਪ ਨੇ ਸਖ਼ਤ ਮੁਕਾਬਲੇ ਦੇ ਬਾਵਜੂਦ ਵੱਖ-ਵੱਖ ਈਵੈਂਟਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕੋਚਿੰਗ ਸਟਾਫ਼ ਦੀ ਲਗਨ ਤੇ ਵਿਦਿਆਰਥਣ ਦੀ ਅਨੁਸ਼ਾਸਿਤ ਤਿਆਰੀ ਨੇ ਮਿਲ ਕੇ ਇਹ ਪ੍ਰਾਪਤੀ ਸੰਭਵ ਬਣਾਈ। ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੇ ਸੰਚਾਲਕ ਸ: ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਇਹ ਜਿੱਤ ਇਸ ਬੱਚੀ ਦੀ ਅਣਥੱਕ ਮਿਹਨਤ ਦਾ ਫਲ ਹੈ। ਉਨ੍ਹਾਂ ਕਿਹਾ ਕਿ ਸਵੇਰੇ-ਸ਼ਾਮ ਲਗਾਤਾਰ ਅਭਿਆਸ ਨਾਲ ਹੀ ਦਮਨਦੀਪ ਨੇ ਇਹ ਮੁਕਾਮ ਹਾਸਲ ਕੀਤਾ ਹੈ ਅਤੇ ਸਾਨੂੰ ਪੂਰੀ ਆਸ ਹੈ ਕਿ ਉਹ ਜਲਦ ਹੀ ਰਾਸ਼ਟਰੀ ਪੱਧਰ ’ਤੇ ਵੀ ਆਪਣੇ ਪਿੰਡ, ਇਲਾਕੇ ਤੇ ਸਕੂਲ ਦਾ ਨਾਂਅ ਰੌਸ਼ਨ ਕਰੇਗੀ। ਸੰਸਥਾ ਦੇ ਡਾਇਰੈਕਟਰ-ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਕਿਹਾ ਕਿ ਬਦਲਦੇ ਸਮੇਂ ਵਿਚ ਵਿਦਿਆਰਥੀਆਂ ਦੀ ਖੇਡਾਂ ਵਿਚ ਰੁਚੀ ਹੋਣੀ ਬੇਹੱਦ ਜ਼ਰੂਰੀ ਹੈ ਤਾਂ ਹੀ ਉਨ੍ਹਾਂ ਨੂੰ ਮੋਬਾਈਲ ਵਰਗੀ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਵਿਦਿਆਰਥੀ ਦੀ ਦਿਲਚਸਪੀ ਖੇਡਾਂ ਵਿਚ ਵਧ ਜਾਂਦੀ ਹੈ, ਉਹ ਪੜ੍ਹਾਈ ਲਈ ਵੀ ਆਪਣੇ ਸਮੇਂ ਦੀ ਸੁਚੱਜੀ ਵਿਉਂਤਬੰਦੀ ਕਰਨੀ ਸਿੱਖ ਲੈਂਦਾ ਹੈ ਅਤੇ ਇਹੀ ਵਿਉਂਤਬੰਦੀ ਅਸੀਂ ਆਪਣੇ ਵਿਦਿਆਰਥੀਆਂ ਵਿਚ ਭਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਕੂਲ ਦੇ ਖੇਡ ਵਿਭਾਗ ਦੇ ਮੁਖੀ ਡੀ.ਪੀ. ਸ਼੍ਰੀ ਜਤਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਸਕੂਲ ਤੇ ਘਰ ਇਕਸੁਰ ਹੋ ਕੇ ਬੱਚੇ ਦੇ ਸੁਪਨੇ ਪਾਲਦੇ ਹਨ ਤਾਂ ਕਾਮਯਾਬੀ ਆਪ ਚੱਲ ਕੇ ਦਰਵਾਜ਼ੇ ’ਤੇ ਦਸਤਕ ਦਿੰਦੀ ਹੈ।