11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਵੈ-ਜੀਵਨੀ ‘ਇਕ ਸੀ ਹਰਜਿੰਦਰ’ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਲੋਕ ਅਰਪਣ

ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਦੇ ਸਮਰੱਥ ਕਥਾਕਾਰ, ਭਾਰਤੀ ਸਾਹਿਤ ਅਕਾਦਮੀ ਅਤੇ ਢਾਹਾਂ ਪੁਰਸਕਾਰ ਜੇਤੂ ਜਿੰਦਰ ਦੀ ਸਵੈ-ਜੀਵਨੀ ‘ਇਕ ਸੀ ਹਰਜਿੰਦਰ’ ਲੋਕ ਅਰਪਣ ਕੀਤੀ ਗਈ। ਇਸ ਸਾਹਿਤਕ ਸਮਾਗਮ ਵਿਚ ਮੁੱਖ ਵਕਤਾ ਵਜੋਂ ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ ਦੇ ਪੰਜਾਬੀ ਤੇ ਡੋਗਰੀ ਵਿਭਾਗ ਦੇ ਮੁਖੀ ਪ੍ਰੋ.

Ad Position 21
No active advertisement
ਅਜੀਤ ਡੈਸਕ 11-10-2026
ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਦੇ ਸਮਰੱਥ ਕਥਾਕਾਰ, ਭਾਰਤੀ ਸਾਹਿਤ ਅਕਾਦਮੀ ਅਤੇ ਢਾਹਾਂ ਪੁਰਸਕਾਰ ਜੇਤੂ ਜਿੰਦਰ ਦੀ ਸਵੈ-ਜੀਵਨੀ ‘ਇਕ ਸੀ ਹਰਜਿੰਦਰ’ ਲੋਕ ਅਰਪਣ ਕੀਤੀ ਗਈ। ਇਸ ਸਾਹਿਤਕ ਸਮਾਗਮ ਵਿਚ ਮੁੱਖ ਵਕਤਾ ਵਜੋਂ ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ ਦੇ ਪੰਜਾਬੀ ਤੇ ਡੋਗਰੀ ਵਿਭਾਗ ਦੇ ਮੁਖੀ ਪ੍ਰੋ. (ਡਾ.) ਨਰੇਸ਼ ਕੁਮਾਰ ਨੇ ਸ਼ਿਰਕਤ ਕੀਤੀ। ਉਨ੍ਹਾਂ ਪੁਸਤਕ ਬਾਰੇ ਬੜੀ ਗੰਭੀਰ ਅਤੇ ਸਾਰਥਕ ਵਿਚਾਰ-ਚਰਚਾ ਛੇੜਦਿਆਂ ਵਿਦਿਆਰਥੀਆਂ ਨੂੰ ਸਵੈ-ਜੀਵਨੀ ਵਿਧਾ ਦੇ ਮਰਮ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਸਾਹਿਤਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਵੈ-ਜੀਵਨੀ ਨੂੰ ਲੇਖਕ ਦੇ ਨਿੱਜੀ ਜੀਵਨ ਦੇ ਬਿਰਤਾਂਤ ਤੋਂ ਅੱਗੇ ਵਧ ਕੇ ਉਸ ਦੇ ਸਮੇਂ, ਸਮਾਜਿਕ ਹਾਲਾਤਾਂ, ਅਨੁਭਵਾਂ ਅਤੇ ਸੰਘਰਸ਼ਾਂ ਨੂੰ ਸਮਝਣ ਦਾ ਮਹੱਤਵਪੂਰਨ ਮਾਧਿਅਮ ਦੱਸਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡ ਾ. ਚਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਦਾ ਫ਼ਰਜ਼ ਸਿਰਫ਼ ਪਾਠਕ੍ਰਮ ਤੱਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ, ਸਾਹਿਤਕ ਚੇਤਨਾ ਅਤੇ ਆਲੋਚਨਾਤਮਕ ਸੋਚ ਪੈਦਾ ਕਰਨਾ ਵੀ ਹੈ। ਅਜਿਹੇ ਸਾਹਿਤਕ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡਾ. ਗੁਰਬੀਰ ਸਿੰਘ ਬਰਾੜ ਮੁਖੀ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਨੇ ਕਿਹਾ ਕਿ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਤੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਦੇ ਸਥਾਪਿਤ ਲੇਖਕਾਂ ਦੀਆਂ ਰਚਨਾਵਾਂ ਨਾਲ ਜੋੜਨ ਲਈ ਪੰਜਾਬੀ ਵਿਭਾਗ ਨਿਰੰਤਰ ਯਤਨਸ਼ੀਲ ਹੈ। ਡਾ. ਮਨਦੀਪ ਕੌਰ ਨੇ ਕਿਹਾ ਕਿ ਸਵੈ-ਜੀਵਨੀ ਲੇਖਕ ਦੇ ਨਿੱਜੀ ਜੀਵਨ ਦੇ ਨਾਲ-ਨਾਲ ਉਸ ਦੇ ਸਮਾਜਿਕ, ਸੱਭਿਆਚਾਰਕ ਤੇ ਸਾਹਿਤਕ ਸਫ਼ਰ ਦਾ ਵੀ ਦਰਪਣ ਹੁੰਦੀ ਹੈ। ਪ੍ਰੋ. ਅੰਮ੍ਰਿਤਪਾਲ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਭਾਗ ਦੇ ਅਧਿਆਪਕ ਪ੍ਰੋ. ਸਹਿਬਾਜਦੀਪ ਸਿੰਘ, ਪ੍ਰੋ. ਮਨਮੀਤ ਕੌਰ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਨਰਿੰਦਰ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਪਲਕਪ੍ਰੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਦੇਵ ਸਿੰਘ ਭੰਮਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਨੇ ਅੱਡਾ ਧੰਦੋਈ ਵਿਖੇ ਬਟਾਲਾ-ਸ੍ਰੀ ਹਰਿਗੋਬਿੰਦਪੁਰ ਸਾਹਿਬ ਸੜਕ ਦਾ ਕੀਤਾ ਉਦਘਾਟਨ
Ad Position 24