11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਾਨ ਸਰਕਾਰ ਦੀ ਕਿਸਾਨਾਂ ਦੀ ਝੋਨੇ ਦੀ ਖਰੀਦ ਵਿਚ ਲੁੱਟ, ਕਿਸਾਨਾਂ ਨੂੰ 3,600 ਕਰੋੜ ਰੁਪਏ ਦਾ ਹੋਵੇਗਾ ਨੁਕਸਾਨ-ਬਾਜਵਾ

ਕਾਹਨੂੰਵਾਨ, 10 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੀ ਮਿਲੀ ਭੁਗਤ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਲਗਪਗ 3,600 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਵੇਗਾ ਕਿਉਂਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 11-10-2026
ਕਾਹਨੂੰਵਾਨ, 10 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੀ ਮਿਲੀ ਭੁਗਤ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਲਗਪਗ 3,600 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਵੇਗਾ ਕਿਉਂਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੋਂ 200 ਰੁਪਏ ਪ੍ਰਤੀ ਕੁਇੰਟਲ ਘੱਟ ਕੀਮਤ ’ਤੇ ਆਪਣੀ ਫ਼ਸਲ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਣਾ ਮੰਡੀ ਕਾਹਨੂੰਵਾਨ ਵਿਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਇਸ ਗੱਲ ’ਤੇ ਵੀ ਚਿੰਤਾ ਪ੍ਰਗਟਾਈ ਕਿ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਤ 17 ਫ਼ੀਸਦੀ ਸੀਮਾ ਤੋਂ ਵੱਧ ਹੋਣ ’ਤੇ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਸਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬਾਜਵਾ ਨੇ ਪੰਜਾਬ ਸਰਕਾਰ ਤੋਂ ਤੁਰੰਤ ਦਖ਼ਲ ਦੇ ਕੇ ਕਿਸਾਨਾਂ ਨੂੰ ਪੂਰਾ ਐੱਮ. ਐੱਸ. ਪੀ. ਯਕੀਨੀ ਬਣਾਉਣ, ਬੇਇਨਸਾਫ਼ੀ ਵਾਲੀਆਂ ਕਟੌਤੀਆਂ ਰੋਕਣ ਅਤੇ ਸਾਰੀਆਂ ਅਨਾਜ ਮੰਡੀਆਂ ਵਿਚ ਨਿਰਵਿਘਨ ਤੇ ਪਾਰਦਰਸ਼ੀ ਖਰੀਦ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦੇ 8 ਦਹਾਕਿਆਂ ਬਾਅਦ ਰਾਵੀ ਪਾਰਲੇ 7 ਪਿੰਡਾਂ ਦਾ ਮੁੱਖ ਧਾਰਾ ਨਾਲ ਜੁੜਨ ਦਾ ਸੁਪਨਾ ਹੋਵੇਗਾ ਸਾਕਾਰ-ਸ਼ਮਸ਼ੇਰ ਸਿੰਘ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
Ad Position 24