ਆਜ਼ਾਦੀ ਦੇ 8 ਦਹਾਕਿਆਂ ਬਾਅਦ ਰਾਵੀ ਪਾਰਲੇ 7 ਪਿੰਡਾਂ ਦਾ ਮੁੱਖ ਧਾਰਾ ਨਾਲ ਜੁੜਨ ਦਾ ਸੁਪਨਾ ਹੋਵੇਗਾ ਸਾਕਾਰ-ਸ਼ਮਸ਼ੇਰ ਸਿੰਘ
ਦੀਨਾਨਗਰ, 10 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਰਾਵੀ ਦਰਿਆ ਦੇ ਮਕੌੜਾ ਪੱਤਣ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾਣ ਵਾਲੇ ਪੱਕੇ ਪੁਲ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੌਕੜਾ ਪੱਤਣ ਤੇ ਰਾਵੀ ਪਾਰਲੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਪਾਰਟੀ ਦੇ ਅਹੁਦੇਦਾਰ ਤੇ ਸਥਾਨਿਕ ਲੋਕ ਵੀ ਮੌਜੂਦ ਸਨ।
ਦੀਨਾਨਗਰ, 10 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਰਾਵੀ ਦਰਿਆ ਦੇ ਮਕੌੜਾ ਪੱਤਣ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾਣ ਵਾਲੇ ਪੱਕੇ ਪੁਲ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੌਕੜਾ ਪੱਤਣ ਤੇ ਰਾਵੀ ਪਾਰਲੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਪਾਰਟੀ ਦੇ ਅਹੁਦੇਦਾਰ ਤੇ ਸਥਾਨਿਕ ਲੋਕ ਵੀ ਮੌਜੂਦ ਸਨ। ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਇਸ ਬਹੁ-ਕਰੋੜੀ ਪ੍ਰਾਜੈਕਟ ਨੂੰ ਹਰੀ ਝੰਡੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰੀਆਂ ਪ੍ਰਸ਼ਾਸਨਿਕ ਤੇ ਟੈਂਡਰ ਪ੍ਰਕਿਰਿਆਵਾਂ ਪਾਰਦਰਸ਼ੀ ਢੰਗ ਨਾਲ ਪੂਰੀਆਂ ਹੋ ਚੁੱਕੀਆਂ ਹਨ ਅਤੇ ਆਉਂਦੇ ਦਿਨਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਮਕੌੜਾ ਪੱਤਣ ਵਿਖੇ ਪਹੁੰਚ ਕੇ ਇਸ ਇਤਿਹਾਸਿਕ ਪੁਲ ਦਾ ਨੀਂਹ ਪੱਥਰ ਰੱਖਣਗੇ ਅਤੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਉਣਗੇ। ਸ਼ਮਸ਼ੇਰ ਸਿੰਘ ਨੇ ਪਿਛਲੀਆਂ ਸਰਕਾਰਾਂ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਬੀਤੇ 8 ਦਹਾਕਿਆਂ ਵਿਚ ਰਾਵੀ ਪਾਰ ਵੱਸਦੇ ਸੱਤ ਪਿੰਡਾਂ ਤੂਰ, ਚੇਬੇ, ਭਰਿਆਲ, ਲਸਿਆਣ, ਕੂਕਰ, ਮੰਮੀਚੱਕ ਰੰਗਾ ਅਤੇ ਕਜ਼ਲੇ ਨੂੰ ਵੋਟ ਬੈਂਕ ਵਜੋਂ ਵਰਤਿਆ ਗਿਆ ਅਤੇ ਸਿਰਫ਼ ਝੂਠੇ ਲਾਰੇ ਲਗਾਏ ਗਏ। ਹਰ ਸਾਲ ਬਰਸਾਤ ਦੇ ਦਿਨਾਂ ਵਿਚ ਇਹ ਪਿੰਡ ਟਾਪੂ ਬਣ ਜਾਂਦੇ ਸਨ ਅਤੇ ਬੱਚਿਆਂ ਤੇ ਮਰੀਜ਼ਾਂ ਨੂੰ ਜਾਨ ਜੋਖ਼ਮ ਵਿਚ ਪਾ ਕੇ ਕਿਸ਼ਤੀਆਂ ਦਾ ਸਹਾਰਾ ਲੈਣਾ ਪੈਂਦਾ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ। ਇਸ ਨਾਲ ਸਰਹੱਦੀ ਖੇਤਰ ਵਿਚ ਵਪਾਰ, ਸਿੱਖਿਆ ਤੇ ਸਿਹਤ ਸਹੂਲਤਾਂ ਦਾ ਵੱਡਾ ਵਿਕਾਸ ਹੋਵੇਗਾ। ਇਸ ਮੌਕੇ ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ, ਰਾਜਪੂਤ ਕਲਿਆਣ ਬੋਰਡ ਦੇ ਜਿਲ੍ਹਾ ਪ੍ਰਧਾਨ ਰਣਧੀਰ ਸਿੰਘ, ਮੋਨੂੰ ਝਬਕਰਾ, ਪ੍ਰਿੰਸੀਪਲ ਸੰਸਾਰ ਸਿੰਘ, ਸਰਪੰਚ ਜਗਜੀਵਨ ਕੁਮਾਰ, ਸਾਬਕਾ ਸਰਪੰਚ ਜੋਧ ਰਾਜ, ਸਾਬਕਾ ਸਰਪੰਚ ਰੂਪ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਸਰਪੰਚ ਮੁਕੇਸ਼ ਸਿੰਘ, ਅਰਜਨ ਸਿੰਘ ਝਬਕਰਾ ਅਤੇ ਸਿਕੰਦਰ ਸਿੰਘ ਮਕੌੜਾ ਵੀ ਮੌਜੂਦ ਸਨ।