11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦਾਣਾ ਮੰਡੀ ਭੱਟੀਆਂ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਭੈਣੀ ਮੀਆਂ ਖਾਂ, 10 ਅਕਤੂਬਰ (ਜਸਬੀਰ ਸਿੰਘ ਬਾਜਵਾ)-ਮਾਰਕਿਟ ਕਮੇਟੀ ਕਾਹਨੂੰਵਾਨ ਅਧੀਨ ਪੈਂਦੀ ਦਾਣਾ ਮੰਡੀ ਭੱਟੀਆਂ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆੜ੍ਹਤੀ ਲਖਵਿੰਦਰ ਸਿੰਘ ਜਾਗੋਵਾਲ, ਗੁਰਵਿੰਦਰ ਸਿੰਘ ਸਾਬੀ, ਲਖਵਿੰਦਰਜੀਤ ਸਿੰਘ ਭੱਟੀਆਂ, ਠਾਕੁਰ ਸੁਰਿੰਦਰ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ ਅਤੇ ਸਮਿੰਦਰ ਸਿੰਘ ਨੇ ਸ਼ੈਲਰ ਮਾਲਕਾਂ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਝੋਨੇ ਦੀ ਨਮੀ 17 ਫ਼ੀਸਦੀ ਦੇ ਹਿਸਾਬ ਨਾਲ ਵੀ 161 ਰੁਪਏ ਦਾ ਕੱਟ ਲਗਾਇਆ ਜਾ ਰਿਹਾ ਹੈ, ਜੇਕਰ ਇਹ ਕੱਟ ਬੰਦ ਨਾ ਕੀਤਾ ਗਿਆ ਤਾਂ ਅਸੀਂ ਮੰਡੀਆਂ ’ਚੋਂ ਕਿਸਾਨਾਂ ਦੀ ਫ਼ਸਲ ਨਹੀਂ ਚੁੱਕਾਂਗੇ।

Ad Position 21
No active advertisement
ਅਜੀਤ ਡੈਸਕ 11-10-2026
ਭੈਣੀ ਮੀਆਂ ਖਾਂ, 10 ਅਕਤੂਬਰ (ਜਸਬੀਰ ਸਿੰਘ ਬਾਜਵਾ)-ਮਾਰਕਿਟ ਕਮੇਟੀ ਕਾਹਨੂੰਵਾਨ ਅਧੀਨ ਪੈਂਦੀ ਦਾਣਾ ਮੰਡੀ ਭੱਟੀਆਂ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆੜ੍ਹਤੀ ਲਖਵਿੰਦਰ ਸਿੰਘ ਜਾਗੋਵਾਲ, ਗੁਰਵਿੰਦਰ ਸਿੰਘ ਸਾਬੀ, ਲਖਵਿੰਦਰਜੀਤ ਸਿੰਘ ਭੱਟੀਆਂ, ਠਾਕੁਰ ਸੁਰਿੰਦਰ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ ਅਤੇ ਸਮਿੰਦਰ ਸਿੰਘ ਨੇ ਸ਼ੈਲਰ ਮਾਲਕਾਂ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਝੋਨੇ ਦੀ ਨਮੀ 17 ਫ਼ੀਸਦੀ ਦੇ ਹਿਸਾਬ ਨਾਲ ਵੀ 161 ਰੁਪਏ ਦਾ ਕੱਟ ਲਗਾਇਆ ਜਾ ਰਿਹਾ ਹੈ, ਜੇਕਰ ਇਹ ਕੱਟ ਬੰਦ ਨਾ ਕੀਤਾ ਗਿਆ ਤਾਂ ਅਸੀਂ ਮੰਡੀਆਂ ’ਚੋਂ ਕਿਸਾਨਾਂ ਦੀ ਫ਼ਸਲ ਨਹੀਂ ਚੁੱਕਾਂਗੇ। ਆੜ੍ਹਤੀਆਂ ਨੇ ਦੁਖੀ ਮਨ ਨਾਲ ਕਿਹਾ ਕਿ ਅੱਜ ਤੋਂ ਅਸੀਂ ਆਪਣੀਆਂ ਮੰਡੀਆਂ ਵਿਚ ਤੁਲਾਈ ਅਤੇ ਸਾਫ਼-ਸਫ਼ਾਈ ਦਾ ਕੰਮ ਠੱਪ ਕਰਾਂਗੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਰਹਾਂਗੇ। ਆੜ੍ਹਤੀਆਂ ਨੇ ਕਿਹਾ ਕਿ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਨਿਰਧਾਰਤ ਕੀਮਤ ’ਤੇ ਖਰੀਦੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ ਖਰਾਬ ਨਾ ਹੋਣਾ ਪਵੇ। ਇਸ ਮੌਕੇ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਸਬੰਧੀ ਖਰੀਦ ਏਜੰਸੀ ਪਨਗਰੇਨ ਦੇ ਇੰਸਪੈਕਟਰ ਰਜੇਸ਼ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਕ-ਇਕ ਦਾਣਾ ਨਿਰਧਾਰਿਤ ਕੀਮਤ ’ਤੇ ਹੀ ਖ਼੍ਰੀਦਿਆ ਜਾਵੇਗਾ। ਇਸ ਮੌਕੇ ਕਿਸਾਨ ਰਣਦੀਪ ਸਿੰਘ, ਸਤਨਾਮ ਸਿੰਘ, ਬੂਆ ਸਿੰਘ, ਨਰਿੰਦਰ ਸਿੰਘ, ਜਗਮੋਹਨ ਸਿੰਘ, ਪ੍ਰਕਾਸ਼ ਮਸੀਹ, ਅਮਰਜੀਤ ਸਿੰਘ, ਰਮਨਜੀਤ ਸਿੰਘ ਭੱਟੀਆਂ, ਅੰਮ੍ਰਿਤਪਾਲ ਸਿੰਘ ਅਤੇ ਰਮਨਪ੍ਰੀਤ ਸਿੰਘ ਭੱਟੀਆਂ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁੱਡਵਿਲ ਸਕੂਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਸੰਬੰਧੀ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਤਲਾਕਸ਼ੁਦਾ ਲੜਕੀ ਅਗਵਾ, 4 ਖ਼ਿਲਾਫ਼ ਮਾਮਲਾ ਦਰਜ
Ad Position 24