11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਆਰ.ਆਰ. ਬਾਵਾ ਕਾਲਜ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ

ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਆਰ. ਆਰ.

Ad Position 21
No active advertisement
ਆਰ.ਆਰ. ਬਾਵਾ ਕਾਲਜ ਵਿਖੇ ਮਨਾਏ ਸਵੱਛਤਾ ਪੰਦ੍ਹਰਵਾੜਾ ਦੌਰਾਨ ਵਿਦਿਆਰਥਣਾਂ ਰੈਲੀ ਕੱਢਦੀਆਂ ਹੋਈਆਂ। ਤਸਵੀਰ : ਜਤਿੰਦਰ ਕੱਦ 11-10-2026
ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਪੰਕਜ ਕੁਮਾਰ (ਐਨ.ਐਸ.ਐਸ. ਸਲਾਹਕਾਰ) ਤੇ ਸ਼੍ਰੀਮਤੀ ਹਰਪ੍ਰੀਤ ਅਨੇਜਾ (ਐੱਨ.ਐੱਸ.ਐੱਸ. ਨੋਡਲ ਅਫ਼ਸਰ) ਦੇ ਸਹਿਯੋਗ ਨਾਲ ਸਵੱਛਤਾ ਪਖਵਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਹਫ਼ਤੇ ਦੌਰਾਨ ਛੇ ਦਿਨਾਂ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਉਦੇਸ਼ ਸਫ਼ਾਈ, ਕੂੜਾ-ਕਰਕਟ ਪ ਪ੍ਰਬੰਧਨ ਤੇ ਸਾਫ਼-ਸੁਥਰੇ ਤੇ ਸਿਹਤਮੰਦ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਸੀ। ਪਹਿਲੇ ਦਿਨ ‘ਏਕ ਪੇੜ ਮਾਂ ਕੇ ਨਾਮ’ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਦੂਜੇ ਦਿਨ ਸ਼੍ਰੀਮਤੀ ਏਕਤਾ ਭੰਡਾਰੀ (ਇੰਚਾਰਜ, ਹੈਲਥ ਸਰਵਸਿਸ), ਸਿਮਰਨਜੀਤ ਕੌਰ (ਇੰਚਾਰਜ ਐਨ.ਸੀ.ਸੀ.) ਅਤੇ ਮਨਦੀਪ ਕੌਰ (ਮੈਡੀਕਲ ਅਫ਼ਸਰ) ਦੇ ਸਹਿਯੋਗ ਨਾਲ ਕਾਲਜ ਦੇ ਸਹਾਇਕ ਸਟਾਫ ਲਈ ਸਿਹਤ ਜਾਂਚ ਕੈਂਪ ਲਗਾਇਆ ਗਿਆ। ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਵਿਦਿਆਰਥਣਾਂ ਨੂੰ ਸਫ਼ਾਈ ਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ। ਪੰਜਵੇਂ ਦਿਨ ‘ਸਵੱਛਤਾ ਹੀ ਸੇਵਾ’ ਵਿਸ਼ੇ ’ਤੇ ਪੋਸਟਰ ਬ ਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥਣਾਂ ਨੇ ਰੰਗ-ਬਿਰੰਗੇ ਪੋਸਟਰਾਂ ਰਾਹੀਂ ਸਫ਼ਾਈ, ਵਾਤਾਵਰਣ ਦੀ ਸੰਭਾਲ ਅਤੇ ਰੋਜ਼ਾਨਾ ਜੀਵਨ ਵਿਚ ਸਫ਼ਾਈ ਦੀ ਮਹੱਤਤਾ ਨਾਲ ਸਬੰਧਤ ਆਪਣੇ ਵਿਚਾਰਾਂ ਤੇ ਰਚਨਾਤਮਕਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡਾ. ਲੱਕੀ ਸ਼ਰਮਾ ਤੇ ਸ਼੍ਰੀਮਤੀ ਦੀਪਤੀ ਕਾਂਡਾ ਨੇ ਜੱਜਾਂ ਦੀ ਭੂਮਿਕਾ ਨਿਭਾਈ। ਮੁਕਾਬਲੇ ਵਿਚ ਸਲੋਨੀ ਤੇ ਅਨਮੋਲ ਨੇ ਪਹਿਲਾ, ਆਂਚਲਪ੍ਰੀਤ ਤੇ ਨਵਜੋਤ ਨੇ ਦੂਜਾ ਅਤੇ ਮਹਿਕਪ੍ਰੀਤ, ਅਨਮੋਲਦੀਪ ਤੇ ਨਿਸ਼ਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਪ੍ਰਾਰਥਨਾ, ਡੌਲੀ ਤੇ ਅਨਮੋਲਪ੍ਰੀਤ ਕੌਰ ਨੇ ਹੌਸਲਾ ਅਫ਼ਜ਼ਾਈ ਇਨਾਮ ਪ੍ਰਾਪਤ ਕੀਤਾ। ਛੇਵੇਂ ਦਿਨ ‘ਘਰੇਲੂ ਕੰਪੋਸਟਿੰਗ-ਕੂੜੇ ਤੋਂ ਕੀਮਤੀ ਖਾਦ’ ਵਿਸ਼ੇ ’ਤੇ ਡਾ. ਰਿਤੂ ਗੋਸਵਾਮੀ ਮੁਖੀ, ਬੋਟਨੀ ਵਿਭਾਗ ਤੇ ਇੰਚਾਰਜ ਈਕੋ ਕਲੱਬ ਵਲੋਂ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ ਗਿਆ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥਣਾਂ ਦੇ ਉਤਸ਼ਾਹਪੂਰਨ ਯੋਗਦਾਨ ਦੀ ਸ਼ਾਲਾਘਾ ਕੀਤੀ। ਇਸ ਮੌਕੇ ਸ਼੍ਰੀਮਤੀ ਨਈਆ ਮਹਾਜਨ, ਕੋਮਲਪ੍ਰੀਤ ਕੌਰ, ਬਲਜਿੰਦਰ ਕੌਰ, ਪ੍ਰਿਯਾਂਸ਼ੂ ਚੌਹਾਨ, ਸਤਿੰਦਰਜੀਤ ਕੌਰ, ਜਸ਼ਨਪ੍ਰੀਤ, ਮਾਨਵੀ ਤੇ ਵਿਕੇਸ਼ ਕੁਮਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਅੰਮ੍ਰਿਤ ਸੰਚਾਰ ਕੱਲ੍ਹ -ਮੈਨੇਜਰ ਗੋਸਲ ਅਗਲੀ ਖ਼ਬਰ ਉੱਘੇ ਆਰਥੋਪੇੈਡਿਕ ਸਰਜਨ ਡਾ. ਰਣਜੀਤ ਸਿੰਘ ਨੇ ਏ.ਆਈ. ਪਾਵਰਡ3-ਡੀ. ਰੋਬੋਲੈਂਸ ਤਕਨੀਕ ਨਾਲ 75 ਸਾਲਾ ਬਜ਼ੁਰਗ ਦੇ ਦੋਵੇਂ ਗੋ...
Ad Position 24