ਤੇਜ ਰਫਤਾਰ ਕਾਰ ਸਫੈਦੇ ਨਾਲ ਟਕਰਾਈ-ਨੌਜਵਾਨ ਦੀ ਮੌਤ
ਬਹਿਰਾਮਪੁਰ, 10 ਅਕਤੂਬਰ (ਬਲਬੀਰ ਸਿੰਘ ਕੋਲਾ)-ਗੁਰਦਾਸਪੁਰ ਬਹਿਰਾਮਪੁਰ ਰੋਡ ’ਤੇ ਪਿੰਡ ਪਸਿਆਲ ਨੇੜੇ ਤੇਜ ਰਫਤਾਰ ਕਾਰ ਬੇਕਾਬੂ ਹੋ ਕੇ ਸਫੈਦੇ ਵਿਚ ਵੱਜਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੰਨੀ ਭਗਤ ਵਾਸੀ ਬਹਿਰਾਮਪੁਰ ਆਪਣੀ ਕਾਰ ’ਤੇ ਗੁਰਦਾਸਪੁਰ ਤੋਂ ਬਹਿਰਾਮਪੁਰ ਆ ਰਿਹਾ ਸੀ ਕਿ ਕਾਰ ਦਾ ਸੰਤੁਲਨ ਵਿਗੜਨ ਕਰਕੇ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ।
ਬਹਿਰਾਮਪੁਰ, 10 ਅਕਤੂਬਰ (ਬਲਬੀਰ ਸਿੰਘ ਕੋਲਾ)-ਗੁਰਦਾਸਪੁਰ ਬਹਿਰਾਮਪੁਰ ਰੋਡ ’ਤੇ ਪਿੰਡ ਪਸਿਆਲ ਨੇੜੇ ਤੇਜ ਰਫਤਾਰ ਕਾਰ ਬੇਕਾਬੂ ਹੋ ਕੇ ਸਫੈਦੇ ਵਿਚ ਵੱਜਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੰਨੀ ਭਗਤ ਵਾਸੀ ਬਹਿਰਾਮਪੁਰ ਆਪਣੀ ਕਾਰ ’ਤੇ ਗੁਰਦਾਸਪੁਰ ਤੋਂ ਬਹਿਰਾਮਪੁਰ ਆ ਰਿਹਾ ਸੀ ਕਿ ਕਾਰ ਦਾ ਸੰਤੁਲਨ ਵਿਗੜਨ ਕਰਕੇ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਨੇ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ ਜਿਥੇ ਉਸ ਦੀ ਮੌਤ ਹੋ ਗਈ। ਕੁਝ ਸਮੇਂ ਬਾਅਦ ਕਾਰ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਇਆ। ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।