ਕਾਸੋ ਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੁਲਿਸ ਤੇ ਜਿਲ੍ਹਾ ਪ੍ਰਸ਼ਾਸਨ ਨੇ ਚਲਾਇਆ ਸਾਂਝਾ ਆਪ੍ਰੇਸ਼ਨ
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਦੇ ਹੋਟ ਸਪੋਟ ਬਣ ਕੇ ਉਭਰੇ ਇਲਾਕਿਆ ਵਿਚ ਪੁਲਿਸ ਵਲੋਂ ਲਗਾਤਾਰ ਤਲਾਸ਼ੀ ਅਭਿਆਨ ਤੇ ਕਾਸੋ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਅੱਜ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਪਿੰਡ ਜੌੜਾ ਛੱਤਰਾਂ ਵਿਖੇ ਕਾਸੋ ਆਪ੍ਰੇਸ਼ਨ ਚਲਾਉਣ ਦੇ ਨਾਲ ਨਾਲ ਪਰਾਲੀ ਪ੍ਰਬੰਧਨ ਤੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਸੰਬੰਧੀ ਵੀ ਵਿਸ਼ੇਸ਼ ਮੁਹਿੰਮ ਚਲਾਈ ਗਈ।
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਦੇ ਹੋਟ ਸਪੋਟ ਬਣ ਕੇ ਉਭਰੇ ਇਲਾਕਿਆ ਵਿਚ ਪੁਲਿਸ ਵਲੋਂ ਲਗਾਤਾਰ ਤਲਾਸ਼ੀ ਅਭਿਆਨ ਤੇ ਕਾਸੋ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਅੱਜ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਪਿੰਡ ਜੌੜਾ ਛੱਤਰਾਂ ਵਿਖੇ ਕਾਸੋ ਆਪ੍ਰੇਸ਼ਨ ਚਲਾਉਣ ਦੇ ਨਾਲ ਨਾਲ ਪਰਾਲੀ ਪ੍ਰਬੰਧਨ ਤੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਸੰਬੰਧੀ ਵੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੌਕੇ ਐਸ. ਐਸ. ਪੀ. ਅਦਿੱਤਯ, ਏ. ਡੀ. ਸੀ. ਗੁਰਸਿਮਰਨ ਸਿੰਘ ਤੇ ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ ਸਿੰਘ ਚੀਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪੁਲਿਸ ਅਧਿਕਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਜ਼ਦੀਕ ਦੇ ਕਈ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਮੁਹਤਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਨਸ਼ੇ ਦੀ ਰੋਕਥਾਮ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਵੀ ਜਾਗਰੂਕ ਕੀਤਾ।