ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਕੀਤਾ ਹੱਲ
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)-ਅੱਜ ਕਿਸਾਨ ਯੂਨੀਅਨ ਵਲੋਂ ਮੰਗਾਂ ਤੇ ਮੁਸ਼ਕਿਲਾਂ ਨੂੰ ਲੈ ਕੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਗਗਨਦੀਪ ਸਿੰਘ ਬਮਰਾਹ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਮੰਡੀ ’ਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਚੇਅਰਮੈਨ ਗਗਨਦੀਪ ਸਿੰਘ ਨੂੰ ਜਾਣੂ ਕਰਵਾਇਆ।
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)-ਅੱਜ ਕਿਸਾਨ ਯੂਨੀਅਨ ਵਲੋਂ ਮੰਗਾਂ ਤੇ ਮੁਸ਼ਕਿਲਾਂ ਨੂੰ ਲੈ ਕੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਗਗਨਦੀਪ ਸਿੰਘ ਬਮਰਾਹ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਮੰਡੀ ’ਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਚੇਅਰਮੈਨ ਗਗਨਦੀਪ ਸਿੰਘ ਨੂੰ ਜਾਣੂ ਕਰਵਾਇਆ। ਜਿਸ ’ਤੇ ਚੇਅਰਮੈਨ ਗਗਨਦੀਪ ਸਿੰਘ ਬਮਰਾਹ ਨੇ ਕਿਸਾਨ ਜਥੇਬੰਦੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਹੱਲ ਕਰਵਾਇਆ। ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਮੰਡੀਆਂ ’ਚ ਸਾਰੇ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਤੇ ਫਸਲ ਦੀ ਅਦਾਇਗੀ ਵੀ ਨਾਲ ਦੇ ਨਾਲ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਸੁਕਾ ਕੇ ਲੈ ਕੇ ਮੰਡੀ ’ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਦਾ ਪੂਰਾ ਰੇਟ ਮਿਲ ਸਕੇ ਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਖਰੀਦ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।