ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ
ਪਠਾਨਕੋਟ, 10 ਅਕਤੂਬਰ (ਸੰਧੂ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਸ਼ਪਾਲ ਸਿੰਘ ਨੇ ਸ਼੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਪਠਾਨਕੋਟ, 10 ਅਕਤੂਬਰ (ਸੰਧੂ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਸ਼ਪਾਲ ਸਿੰਘ ਨੇ ਸ਼੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਤੋਂ ਬਾਅਦ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਅਤੇ ਭਾਈ ਨਵਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ। ਅੰਤ ਵਿਚ ਗੁਰੂ ਸਾਹਿਬ ਦੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਖਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਜਸਪਾਲ ਸਿੰਘ ਰਾਜੂ, ਰਵਨੀਤ ਸਿੰਘ ਗੁਰਨਾਮ ਸਿੰਘ, ਭਾਈ ਪਰਗਟ ਸਿੰਘ, ਕੰਵਲਪ੍ਰੀਤ ਸਿੰਘ ਅਨੰਦ, ਗੁਰਨੂਰ ਪ੍ਰੀਤ ਸਿੰਘ, ਗੁਰਸਿਮਰਨ ਸਿੰਘ, ਅਮਨਦੀਪ ਸਿੰਘ, ਰਣਬੀਰ ਸਿੰਘ, ਮਨਿੰਦਰ ਸਿੰਘ ਲੱਕੀ, ਗਗਨਦੀਪ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਬੱਬਲ, ਗੁਰਸਿਮਰਨ ਸਿੰਘ, ਪ੍ਰਭਮੀਤ ਸਿੰਘ, ਧਨਵੀਰ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਤਰਜਿੰਦਰ ਸਿੰਘ, ਜਗਦੀਪ ਸਿੰਘ, ਅਮਰਜੀਤ ਸਿੰਘ ਭਾਟੀਆ, ਰਮਨਦੀਪ ਸਿੰਘ, ਰਨਦੀਪ ਸਿੰਘ ਆਦਿ ਸੰਗਤਾਂ ਹਾਜ਼ਰ ਸਨ।