10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਉਡਾਨ ਐਜੂਕੇਸ਼ਨ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਇਕ ਲੱਖ ਦੀਆਂ ਵਜ਼ੀਫ਼ਾ ਰਾਸ਼ੀਆਂ

ਪਠਾਨਕੋਟ, 10 ਅਕਤੂਬਰ (ਸੁਮਿਤ)-ਉਡਾਨ ਐਜੂਕੇਸ਼ਨ ਸੁਸਾਇਟੀ (ਰਜਿ.) , ਪਠਾਨਕੋਟ ਵਲੋਂ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਵੰਡੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 11-10-2026
ਪਠਾਨਕੋਟ, 10 ਅਕਤੂਬਰ (ਸੁਮਿਤ)-ਉਡਾਨ ਐਜੂਕੇਸ਼ਨ ਸੁਸਾਇਟੀ (ਰਜਿ.), ਪਠਾਨਕੋਟ ਵਲੋਂ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਵੰਡੀ ਜਾਵੇਗੀ। ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਸ਼ਾਮ ਕੁਮਾਰ ਚੱਢਾ ਦੀ ਪ੍ਰਧਾਨਗੀ ਹੇਠ ਕਾਰਜਕਾਰਨੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਿੱਖਿਆ ਸਮਾਜ ਤੇ ਦੇਸ਼ ਦੇ ਵਿਕਾਸ ਦਾ ਮੁੱਖ ਆਧਾਰ ਹੈ। ਆਰਥਿਕ ਤੰਗੀ ਕਾਰਨ ਕਿਸੇ ਵੀ ਵਿਦਿਆਰਥੀ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਸੁਸਾਇਟੀ ਦਾ ਮੁੱਖ ਉਦੇਸ਼ ਲੋੜਵੰਦ ਵਿਦਿਆਰਥੀਆਂ ਨੂੰ ਸਿੱਖਿਆ ਦੇ ਵਧੀਆ ਮੌਕੇ ਪ੍ਰਦਾਨ ਕਰਨਾ ਤੇ ਜ਼ਿਲ੍ਹੇ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਣਾਉਣਾ ਹੈ। ਇਸ ਮੌਕੇ ਪ੍ਰਧਾਨ ਸ਼ਾਮ ਕੁਮਾਰ ਚੱਢਾ ਨੇ ਕਿਹਾ ਕਿ ਸੁਸਾਇਟੀ ਭਵਿੱਖ ਵਿਚ ਵੀ ਸਮਾਜ ਸੇਵਾ ਤੇ ਸਿੱਖਿਆ ਦੇ ਪ੍ਰਸਾਰ ਲਈ ਲਗਾਤਾਰ ਯਤਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨਾ ਸੁਸਾਇਟੀ ਦੀ ਮੁੱਖ ਤਰਜੀਹ ਹੈ। ਮੀਟਿੰਗ ’ਚ ਵਜ਼ੀਫ਼ਾ ਵੰਡ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਰਦੀਪ ਸਿੰਘ, ਪ੍ਰਿੰਸੀਪਲ ਰਜੀਤ ਸਿੰਘ, ਵਿੱਤ ਸਕੱਤਰ ਵਿਜੇ ਸ਼ਰਮਾ, ਪ੍ਰਿੰਸੀਪਲ ਊਸ਼ਾ ਚੰਦਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਨੂੰ ਵਿਕਸਿਤ ਸ਼ਹਿਰਾਂ ’ਚ ਸ਼ਾਮਿਲ ਕਰਨਾ ਮੇਰਾ ਮੁੱਖ ਟੀਚਾ- ਰਜਤ ਬਾਲੀ ਅਗਲੀ ਖ਼ਬਰ ਸ਼ਹਿਰ ’ਚ ਲੁੱਟ-ਖੋਹ ਤੇ ਲਾਵਾਰਸ ਕੁੱਤਿਆਂ ਦਾ ਖ਼ੌਫ਼-ਅੰਕੁਰ ਬਾਦਲ
Ad Position 24