10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੀਨੀਅਰ ਕਾਂਗਰਸੀ ਆਗੂ ਡਾ. ਪੰਕਜ ਰਾਏ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਘਰੋਟਾ, 10 ਅਕਤੂਬਰ (ਸੰਜੀਵ ਗੁਪਤਾ)- ਭੋਆ ਵਿਧਾਨ ਸਭਾ ਹਲਕੇ ਦੀ ਸਿਆਸਤ ਵਿਚ ਇਨ੍ਹੀਂ ਦਿਨੀਂ ਕਾਂਗਰਸੀ ਸਰਗਰਮੀਆਂ ਨੂੰ ਲੈ ਕੇ ਚਰਚਾ ਤੇਜ਼ ਹੋ ਰਹੀ ਹੈ। ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਡਾ: ਪੰਕਜ ਰਾਏ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ।

Ad Position 21
No active advertisement
ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਡਾ. ਪੰਕਜ ਰਾਏ। 11-10-2026
ਘਰੋਟਾ, 10 ਅਕਤੂਬਰ (ਸੰਜੀਵ ਗੁਪਤਾ)- ਭੋਆ ਵਿਧਾਨ ਸਭਾ ਹਲਕੇ ਦੀ ਸਿਆਸਤ ਵਿਚ ਇਨ੍ਹੀਂ ਦਿਨੀਂ ਕਾਂਗਰਸੀ ਸਰਗਰਮੀਆਂ ਨੂੰ ਲੈ ਕੇ ਚਰਚਾ ਤੇਜ਼ ਹੋ ਰਹੀ ਹੈ। ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਡਾ: ਪੰਕਜ ਰਾਏ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਭੋਆ ਹਲਕੇ ਵਿਚ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਦੇ ਸੰਦਰਭ ਵਿਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿਚ ਕਾਂਗਰਸੀ ਆਗੂਆਂ ਦੀਆਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ।ਡਾ: ਪੰਕਜ ਰਾਏ ਦੀ ਸਚਿਨ ਪਾਇਲਟ ਨਾਲ ਹੋਈ ਇਸ ਮੁਲਾਕਾਤ ਤੋਂ ਬਾਅਦ ਭੋਆ ਹਲਕੇ ਵਿਚ ਕਾਂਗਰਸ ਦੀ ਅਗਲੀ ਰਣਨੀਤੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਲੈ ਕੇ ਕਈ ਚਰਚਾਵਾਂ ਹੋ ਰਹੀਆਂ ਹਨ। ਉਧਰ ਡਾ: ਪੰਕਜ ਰਾਏ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ ਪਾਰਟੀ ਪੂਰੀ ਮਜਬੂਤ ਹੈ ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰਕੇ ਇਕ ਰਿਕਾਰਡ ਸਥਾਪਿਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਚੇਤਨਾ ਮੰਚ ਵਲੋਂ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ -ਪ੍ਰਧਾਨ ਸੋਹਨ ਲਾਲ ਅਗਲੀ ਖ਼ਬਰ ਪਠਾਨਕੋਟ ਨੂੰ ਵਿਕਸਿਤ ਸ਼ਹਿਰਾਂ ’ਚ ਸ਼ਾਮਿਲ ਕਰਨਾ ਮੇਰਾ ਮੁੱਖ ਟੀਚਾ- ਰਜਤ ਬਾਲੀ
Ad Position 24