11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਰਾਲੀ ਸਾੜਨ ਤੋਂ ਰੋਕਣ ਲਈ ਗੁਰਦਾਸਪੁਰ ਜ਼ਿਲ੍ਹੇ ’ਚ ਵਿਆਪਕ ਜਾਗਰੂਕਤਾ ਮੁਹਿੰਮ ਜਾਰੀ * ਜ਼ਿਲ੍ਹੇ ’ਚ 250 ਪਿੰਡ ਪੱਧਰੀ ਤੇ 40 ਬਲਾਕ ਪੱਧਰੀ ਕੈਂਪ ਲਗਾਏ ਜਾ ਚੁੱਕੇ ਹਨ-ਡਾ: ਸ਼ਾਹਿਬਾਜ ਸਿੰਘ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ਼ ਸਿੰਘ ਚੀਮਾ। ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਗੁਰਦਾਸਪੁਰ, 11 ਅਕਤੂਬਰ (ਚੱਕਰਾਜਾ)-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਨਿਰਦੇਸ਼ਾਂ ਹੇਠ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ’ਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਆਈ.

Ad Position 21
No active advertisement
ਖੇਡਾਂ ’ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨਾਲ਼ ਪ੍ਰਿੰਸੀਪਲ ਡਾ. ਗਗਨਜੀਤ ਕੌਰ ਤੇ ਹੋਰ। ਤਸਵੀਰ : ਸਵਰਨ ਸਿੰਘ 12-10-2026
ਗੁਰਦਾਸਪੁਰ, 11 ਅਕਤੂਬਰ (ਚੱਕਰਾਜਾ)-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਨਿਰਦੇਸ਼ਾਂ ਹੇਠ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ’ਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਆਈ.ਈ.ਸੀ ਗਤੀਵਿਧੀਆਂ ਤਹਿਤ ਪਰਾਲੀ ਪ੍ਰਬੰਧਨ ਤਹਿਤ ਸਮੂਹ ਬਲਾਕ ਦੀ ਆਸ਼ਾ ਵਰਕਰਾਂ ਨਾਲ ਕੈਂਪ ਲਗਾਏ ਜਾ ਰਹੇ ਹਨ, ਜਿਸ ’ਚ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਨੁੱਖੀ ਜੀਵਨ ’ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ ਹੈ ਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਪਿੰਡਾਂ ਵਿਚ 250 ਜਾਗਰੂਕਤਾ ਕੈਂਪ, ਬਲਾਕ ਪੱਧਰ ’ਤੇ 40 ਅਤੇ ਜ਼ਿਲ੍ਹਾ ਪੱਧਰ ’ਤੇ ਬਟਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ 3 ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ’ਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਅਪਣਾਉਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ’ਚ ਵੀ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ ਕਿਸਾਨ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ) ਮਸ਼ੀਨਰੀ ਨੂੰ ਅਪਣਾਉਣ ਵੱਲ ਉਤਸ਼ਾਹਿਤ ਹੋ ਰਹੇ ਹਨ। ਇਸ ਸਾਲ ਕਿਸਾਨਾਂ ਵਲੋਂ ਸਬਸਿਡੀ ਅਧੀਨ 1600 ਸੀ.ਆਰ.ਐਮ ਮਸ਼ੀਨਾਂ ਖਰੀਦੀਆਂ ਹਨ, ਜਿਸ ’ਤੇ ਲਗਭਗ 35 ਕਰੋੜ ਦੀ ਸਬਸਿਡੀ ਦਿੱਤੀ ਗਈ ਹੈ। ਇਹ ਮਸ਼ੀਨਰੀ ਪਰਾਲੀ ਨੂੰ ਖੇਤ ’ਚ ਸੰਭਾਲਣ ਤੇ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਬਿਲਕੁਲ ਅੱਗ ਨਾ ਲਗਾਉਣ, ਸਗੋਂ ਇਸ ਨੂੰ ਖੇਤਾਂ ’ਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਦੇ ਸ਼ਾਲਾ ਪੁਲਿਸ ਨੇ ਨੌਜਵਾਨ ਨੂੰ ਕੀਤਾ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਵਿਖੇ ਜਨਗਣਨਾ-2027 ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸੰਪੰ...
Ad Position 24