12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਰਾਣਾ ਸਵਰਾਜ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਧਾਰੀਵਾਲ, 11 ਅਕਤੂਬਰ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਧਾਰੀਵਾਲ ਦੀ ਹਾਕੀ ਅਕੈਡਮੀ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਅੰਡਰ-14 ਹਾਕੀ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੀ ਹਾਕੀ ਅਕੈਡਮੀ ਦੇ 18 ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਤੇ ਟੀਮ ਭਾਵਨਾ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 12-10-2026
ਧਾਰੀਵਾਲ, 11 ਅਕਤੂਬਰ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਧਾਰੀਵਾਲ ਦੀ ਹਾਕੀ ਅਕੈਡਮੀ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਅੰਡਰ-14 ਹਾਕੀ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੀ ਹਾਕੀ ਅਕੈਡਮੀ ਦੇ 18 ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਤੇ ਟੀਮ ਭਾਵਨਾ ਨਾਲ ਭਾਗ ਲਿਆ। ਇਸ ਮੌਕੇ ਹਾਕੀ ਅਕੈਡਮੀ ਦੇ ਕੋਚ ਬਲਕਾਰ ਸਿੰਘ, ਕੋਚ ਅਮਿਤ ਸ਼ਰਮਾ, ਅਮਰਬੀਰ ਸਿੰਘ ਤੇ ਜੂਨੀਅਰ ਕੋਚ ਅਦੇਸ਼ਪ੍ਰੀਤ ਸਿੰਘ ਨੇ ਖਿਡਾਰੀਆਂ ਦੀ ਮਿਹਨਤ ਦੀ ਸ਼ਾਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਅਕੈਡਮੀ ਦੇ ਮੈਂਬਰ ਸੁਖਰਾਜ ਸਿੰਘ ਨੰਬਰਦਾਰ ਨੇ ਵੀ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਦੇ ਪ੍ਰਬੰਧਕ ਡਾ. ਸਰਬਜੀਤ ਸਿੰਘ ਛੀਨਾ ਤੇ ਸਕੂਲ ਦੀ ਪ੍ਰਿੰਸੀਪਲ ਜਤਿੰਦਰ ਕੌਰ ਸੋਹਲ ਨੇ ਖਿਡਾਰੀਆਂ ਅਤੇ ਕੋਚਿੰਗ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਜਿੱਤ ਲਈ ਲਗਨ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਟਾਰ ਤੇ ਕਲਰ ਚੈਨਲਾਂ ਦੇ ਮਾਮਲੇ ਨੂੰ ਲੈ ਕੇ ਕੇਬਲ ਆਪ੍ਰੇਟਰਾਂ ਦੀ ਮੀਟਿੰਗ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ
Ad Position 24