12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 1 ਤੋਂ ਭਾਜਪਾ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਬਟਾਲਾ, 11 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 1 ਤੋਂ ਭਾਜਪਾ ਨਾਲ ਸਬੰਧਤ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਵਾਰਡ ਨੰਬਰ 1 ਵਿਚ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਆਪ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ’ਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਤੇ ਲੋਕਪੱਖੀ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 12-10-2026
ਬਟਾਲਾ, 11 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 1 ਤੋਂ ਭਾਜਪਾ ਨਾਲ ਸਬੰਧਤ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਵਾਰਡ ਨੰਬਰ 1 ਵਿਚ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਆਪ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ’ਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਤੇ ਲੋਕਪੱਖੀ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕਰੀਬ ਸਾਢੇ ਚਾਰ ਸਾਲਾਂ ਦੇ ਅੰਦਰ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਗਏ ਹਨ। ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ’ਚ ਖੁੱਲ੍ਹੀਆਂ ਤੇ ਨਵੀਆਂ ਸੜਕਾਂ, ਪੱਕੀਆਂ ਗਲੀਆਂ, ਸੁੰਦਰ ਤੇ ਖੁੱਲ੍ਹੇ ਚੌਕ, ਸੀ.ਸੀ.ਟੀ.ਵੀ. ਕੈਮਰੇ, ਸੁੰਦਰ ਐਂਟਰੀ ਗੇਟ, ਟਰੈਫਿਕ ਲਾਈਟਾਂ, ਸਟਰੀਟ ਲਾਈਟਾਂ ਅਤੇ ਹਾਈ-ਮਾਸਟ ਲਾਈਟਾਂ, ਮੁਫ਼ਤ ਮੈਡੀਕਲ ਸਹੂਲਤ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਬਣੇ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਨੂੰ ਦੇਖਦੇ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇਕ ਥਾਂ ’ਤੇ ਹੀ ਪੂਰਾ ਕਰਨ ਲਈ ਤੰਗ ਜਗ੍ਹਾ ਤੋਂ ਬਾਹਰ ਕੱਢ ਕੇ ਬਣਾਈ ਨਵੀਂ ਤਹਿਸੀਲ ਬਣਾਈ ਗਈ, ਨਾਲ ਹੀ ਬਣ ਰਿਹਾ ਨਵਾਂ ਐੱਸ ਐੱਸ ਪੀ ਦਫ਼ਤਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾ ਵਾਲਿਆਂ ਦੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਬੇਮੌਸਮੇ ਪਏ ਮੀਂਹ ਕਾਰਨ ਝੋਨੇ ਦੀ ਕੱਟਾਈ ਦਾ ਕੰਮ ਹੋਇਆ ਪ੍ਰਭਾਵਿਤ
Ad Position 24