ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾ ਵਾਲਿਆਂ ਦੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ
ਬਟਾਲਾ, 11 ਅਕਤੂਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾ ਵਾਲਿਆਂ ਦੀ ਨਿੱਘੀ ਯਾਦ ’ਚ 15 ਅਕਤੂਬਰ ਨੂੰ ਗੁਰਦੁਆਰਾ ਢਿਊ ਸਾਹਿਬ ਛੋਟੇ ਘੁੰਮਣ ਤੇ 25 ਅਕਤੂਬਰ ਨੂੰ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਬਰਸੀ ਸਮਾਗਮਾਂ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਜਥੇਦਾਰ ਬਾਬਾ ਨਾਮਦੇਵ ਮੁੱਖ ਸੇਵਾਦਾਰ ਗੁਰਦੁਆਰਾ ਬੋਹੜੀ ਸਾਹਿਬ ਵਾਲਿਆਂ ਨੇ ਦੱਸਿਆ ਕਿ ਬਰਸੀ ਸਮਾਗਮਾਂ ਦੀਆਂ ਸਭ ਤਿਆਰੀਆਂ ਮੁਕੰਮਲ ਕਰਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਸ
ਸੰਤ ਬਾਬਾ ਹਜਾਰਾ ਸਿੰਘ ਛੋਟੇ ਘੁੰਮਣਾ ਵਾਲੇ।
12-10-2026
ਬਟਾਲਾ, 11 ਅਕਤੂਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾ ਵਾਲਿਆਂ ਦੀ ਨਿੱਘੀ ਯਾਦ ’ਚ 15 ਅਕਤੂਬਰ ਨੂੰ ਗੁਰਦੁਆਰਾ ਢਿਊ ਸਾਹਿਬ ਛੋਟੇ ਘੁੰਮਣ ਤੇ 25 ਅਕਤੂਬਰ ਨੂੰ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਬਰਸੀ ਸਮਾਗਮਾਂ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਜਥੇਦਾਰ ਬਾਬਾ ਨਾਮਦੇਵ ਮੁੱਖ ਸੇਵਾਦਾਰ ਗੁਰਦੁਆਰਾ ਬੋਹੜੀ ਸਾਹਿਬ ਵਾਲਿਆਂ ਨੇ ਦੱਸਿਆ ਕਿ ਬਰਸੀ ਸਮਾਗਮਾਂ ਦੀਆਂ ਸਭ ਤਿਆਰੀਆਂ ਮੁਕੰਮਲ ਕਰਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। 13 ਅਕਤੂਬਰ ਮੰਗਲਵਾਰ ਨੂੰ ਗੁਰਦੁਆਰਾ ਢਿਉ ਸਾਹਿਬ (ਅਬਦਾਲ ਸ਼ਹਿਰ) ਛੋਟੇ ਘੁੰਮਣ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 15 ਅਕਤੂਬਰ ਵੀਰਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਸੰਤ ਮਹਾਂਪੁਰਸ਼ ਹਾਜ਼ਰੀਆਂ ਭਰਨਗੇ। ਇਸ ਦਿਨ ਸੰਤ ਬਾਬਾ ਹਜਾਰਾ ਸਿੰਘ ਜੀ ਛੋਟੇ ਘੁੰਮਣਾ ਵਾਲੇ ਸਰੀਰਕ ਚੋਲਾ ਤਿਆਗ ਕੇ ਸੱਚ ਖੰਡ ਪਿਆਨਾ ਕਰ ਗਏ ਸਨ ਤੇ ਸੰਗਤਾਂ ਦਾ ਵੱਡਾ ਇਕੱਠ ਹੋਇਆ ਸੀ। ਸੰਤ ਬਾਬਾ ਹਜਾਰਾ ਸਿੰਘ ਜੀ ਛੋਟੇ ਘੁੰਮਣਾ ਵਾਲਿਆਂ ਦੇ ਦਸਵੇਂ ਸਬੰਧੀ 23 ਅਕਤੂਬਰ ਨੂੰ ਸ਼ੁੱਕਰਵਾਰ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਜੀ ਆਰੰਭ ਹੋਣਗੇ ਅਤੇ 25 ਅਕਤੂਬਰ ਐਤਵਾਰ ਨੂੰ ਭੋਗ ਪਾਏ ਜਾਣਗੇ। ਇਸ ਮੌਕੇ ਦੀਵਾਨ ਸੱਜਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਸੰਤ ਮਹਾਂਪੁਰਸ਼ ਹਾਜ਼ਰੀਆਂ ਭਰਨਗੇ। ਇਸ ਮੌਕੇ ਸੰਗਤਾਂ ਦੀ ਸੇਵਾ ਲਈ ਚਾਹ ਪਕੌੜੇ, ਖੀਰ, ਫ਼ਲ ਅਤੇ ਪ੍ਰਸਾਦਿਆਂ ਦਾ ਲੰਗਰ ਵਰਤੇਗਾ।