ਸੂਬਾ ਪੱਧਰੀ ਬਾਸਕਟਬਾਲ ਟੂਰਨਾਮੈਂਟ ’ਚ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਨੇ ਮਾਰੀ ਬਾਜ਼ੀ
ਬਟਾਲਾ, 11 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਟੈਕਨੀਕਲ ਇੰਸਟੀਚਿਊਟ ਸਪੋਰਟਸ (ਪੀ. ਟੀ.
ਬਟਾਲਾ, 11 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਟੈਕਨੀਕਲ ਇੰਸਟੀਚਿਊਟ ਸਪੋਰਟਸ (ਪੀ.ਟੀ.ਆਈ.ਐੱਸ.) ਦੀ ਅਗਵਾਈ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕਰਵਾਇਆ ਗਿਆ ਸੂਬਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ ਸ਼ਾਨਦਾਰ ਢੰਗ ਨਾਲ ਸਮਾਪਤ ਹੋ ਗਿਆ। ਟੂਰਨਾਮੈਂਟ ਦੇ ਲੜਕਿਆਂ ਦੇ ਮੁਕਾਬਲਿਆਂ ਵਿਚ ਮੇਜ਼ਬਾਨ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੀ ਟੀਮ ਦੂਜੇ ਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਲੜਕੀਆਂ ਦੇ ਮੁਕਾਬਲਿਆਂ ਵਿਚ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ ਅੰਮ੍ਰਿਤਸਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਇਸ ਦੌਰਾਨ ਈ.ਸੀ.ਈ. ਵਿਭਾਗ ਦੇ ਵਿਦਿਆਰਥੀ ਅਵਿਨਾਸ਼ ਨੂੰ ਬੈਸਟ ਖਿਡਾਰੀ ਐਲਾਨਿਆ ਗਿਆ। ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਕਰਵਾਏ ਟੂਰਨਾਮੈਂਟ ’ਚ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਪੌਲੀਟੈਕਨਿਕ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੌਰਾਨ ਕੁਮੈਂਟਰੀ ਤੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋਗਰਾਮ ਅਫ਼ਸਰ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਜਿਥੇ ਬਾਖ਼ੂਬੀ ਨਿਭਾਈ, ਉੱਥੇ ਜ਼ਿਲ੍ਹਾ ਸਿੱਖਿਆ ਦਫ਼ਤਰ ਗੁਰਦਾਸਪੁਰ ਤੋਂ ਪਹੁੰਚੇ ਲੈਕਚਰਾਰ ਰਣਜੀਤ ਭਗਤ, ਡੀ.ਪੀ.ਈ. ਪੰਕਜ ਭਨੋਟ, ਹਰਦੀਪ ਰਾਜ, ਪੀ.ਟੀ.ਆਈ. ਰਾਜ ਕੁਮਾਰ ਅਤੇ ਕੋਚ ਸਾਈਮਨ ਵਲੋਂ ਕਾਬਲ-ਏ-ਤਾਰੀਫ ਸੇਵਾਵਾਂ ਨੇ ਵੀ ਖੇਡ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧਾਂ ਵਿਚ ਅਹਿਮ ਭੂਮਿਕਾ ਨਿਭਾਈ। ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵਲੋਂ ਜੇਤੂ ਟੀਮਾਂ ਤੇ ਖਿਡਾਰੀਆਂ ਨੂੰ ਸਨਮਾਨ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਹਿਤੇਸ਼ ਬਰਗਾਲ, ਵਿਜੇ ਮਿਨਹਾਸ, ਸ਼ਿਵਰਾਜਨ ਪੁਰੀ, ਹਰਜਿੰਦਰਪਾਲ ਸਿੰਘ, ਰਮਨਦੀਪ ਕੌਰ ਬੱਲ, ਡਾ. ਸੁਨਿਮਰਜੀਤ ਕੌਰ, ਜਗਦੀਪ ਸਿੰਘ, ਸਚਿਨ ਅਠਵਾਲ, ਅਤੀਸ਼ ਕੁਮਾਰ, ਬਲਵਿੰਦਰ ਸਿੰਘ, ਹਰਿੰਦਰ ਸਿੰਘ, ਜਸਬੀਰ ਸਿੰਘ, ਅੰਗਦਪ੍ਰੀਤ ਸਿੰਘ, ਸ਼ਾਲਿਨੀ ਮਹਾਜਨ, ਰੰਜੂ ਉਹਰੀ, ਜਸਪ੍ਰੀਤ ਕੌਰ, ਹਰਜਿੰਦਰ ਕੌਰ, ਸੁਖਵਿੰਦਰ ਸਿੰਘ, ਨਵਜੋਤ ਸਲਾਰੀਆ, ਰੋਹਿਤ ਵਾਡਰਾ, ਗੁਲਜ਼ਾਰ, ਹਰਪਾਲ ਸਿੰਘ ਭਾਂਮੜੀ, ਰਜਨੀਤ ਮੱਲ੍ਹੀ, ਸਤਵਿੰਦਰ ਕੌਰ, ਹਰਜਿੰਦਰ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਜਤਿੰਦਰ ਕੁਮਾਰ, ਸੁਰਜੀਤ ਰਾਮ, ਰਮਨਦੀਪ ਸਿੰਘ, ਰਾਮ ਸਿੰਘ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਡਾ. ਗੁਲਜ਼ਾਰ ਸਿੰਘ ਪਵਾਰ, ਮਾਸਟਰ ਕਰਨੈਲ ਸਿੰਘ, ਫੂਲ ਚੰਦ, ਜਸਬੀਰ ਸਿੰਘ ਰਾਕੇਸ਼, ਸੁਨੀਲ ਆਦਿ ਹਾਜ਼ਰ ਸਨ ।