11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ ਪੰਧੇਰ ਵਿਖੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਸਮਾਗਮ ਕਰਵਾਇਆ

ਫਤਿਹਗੜ੍ਹ ਚੂੜੀਆਂ, 11 ਅਕਤੂਬਰ (ਐਮ. ਐਸ.

Ad Position 21
No active advertisement
ਅਜੀਤ ਡੈਸਕ 12-10-2026
ਫਤਿਹਗੜ੍ਹ ਚੂੜੀਆਂ, 11 ਅਕਤੂਬਰ (ਐਮ.ਐਸ.ਫੁੱਲ)-ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ, ਪੰਧੇਰ ਵਿਖੇ ਭਾਰਤ ਸਰਕਾਰ ਦੀ ਮੁਹਿੰਮ ‘ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ-ਮੇਰਾ ਸਵਾਸਥ, ਮੇਰਾ ਗੌਰਵ’ ਤਹਿਤ ਸਿਹਤ ਜਾਗਰੂਕਤਾ ਕੈਂਪ ਲਗਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ‘ਰਨਿੰਗ ਫਾਰ ਗੁੱਡ ਹੈਲਥ’ ਯਾਤਰਾ ਨਾਲ ਹੋਈ ਤੇ ਚੰਗੀ ਸਿਹਤ ਦਾ ਸੰਦੇਸ਼ ਦਿੱਤਾ। ਉਪਰੰਤ ਚਾਰਟ ਮੇਕਿੰਗ ਤੇ ਪੋਸਟਰ ਮੇਕਿੰਗ, ਸਲੋਗਨ ਲਿਖਣ, ਲੇਖ ਲਿਖਣ, ਰੰਗੋਲੀ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਸੁੰਦਰ ਪੋਸਟਰ ਤੇ ਚਾਰਟ ਤਿਆਰ ਕੀਤੇ, ਜਿਨ੍ਹਾਂ ਦੀ ਮਾਹਿਰਾਂ ਨੇ ਬਹੁਤ ਸ਼ਲਾਘਾ ਕੀਤੀ। ਇਸ ਮੌਕੇ ਡਾ. ਆਨੰਦਜੀਤ ਕੌਰ (ਐੱਮ.ਡੀ. ਗਾਇਨੀ ਅਤੇ ਆਬਸਟੈਟਰਿਕਸ, ਗਵਰਨਮੈਂਟ ਮੈਡੀਕਲ ਕਾਲਜ) ਦੀ ਅਗਵਾਈ ਹੇਠ ਲਗਾਏ ਸਿਹਤ ਜਾਂਚ ਕੈਂਪ ਵਿਚ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਕਾਲਜ ਦੇ ਮਲਟੀਪਰਪਜ਼ ਹਾਲ ਵਿੱਚ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਲੈਕਚਰ ਹੋਏ। ਇਸ ਮੌਕੇ ਡਾ. ਅਮਨਪ੍ਰੀਤ ਕੌਰ (ਮਨੋਵਿਗਿਆਨੀ ਤੇ ਸੋਸ਼ਲ ਵਰਕਰ, ਸਿਵਲ ਹਸਪਤਾਲ ਅੰਮ੍ਰਿਤਸਰ), ਡਾ. ਸੰਦੀਪ ਕੌਰ (ਮਨੋਚਿਕਿਤਸਕ, ਸਿਵਲ ਹਸਪਤਾਲ ਅੰਮ੍ਰਿਤਸਰ) ਅਤੇ ਡਾ. ਗੁਲਵਤਨ ਸਿੰਘ ਕੰਗ (ਕ੍ਰਿਟੀਕਲ ਕੇਅਰ ਸਪੈਸ਼ਲਿਸਟ, ਗਵਰਨਮੈਂਟ ਮੈਡੀਕਲ ਕਾਲਜ ਅੰਮ੍ਰਿਤਸਰ) ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਮਾਨਸਿਕ ਸਿਹਤ ਦੀ ਮਹੱਤਤਾ ਅਤੇ ਨਸ਼ਾ ਮੁਕਤ ਜੀਵਨ ਬਾਰੇ ਜਾਣੂ ਕਰਵਾਇਆ। ਗਰੁੱਪ ਦੇ ਚੇਅਰਪਰਸਨ ਡਾ. ਹਰਜਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਮੀਨੂ ਚੌਧਰੀ (ਪ੍ਰਿੰਸੀਪਲ, ਐਜੂਕੇਸ਼ਨ ਕਾਲਜ), ਡਾ. ਸੁਪਨਦੀਪ ਕੌਰ (ਪ੍ਰਿੰਸੀਪਲ, ਫਾਰਮੇਸੀ ਕਾਲਜ ਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ) ਸਮੇਤ ਸਮੂਹ ਸਟਾਫ਼ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਸਵਾਗਤ ਅਗਲੀ ਖ਼ਬਰ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਲੇਹਲ ਵਿਖੇ ਗੁਰਮਤਿ ਸਮਾਗਮ
Ad Position 24