11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਸਵਾਗਤ

ਵਡਾਲਾ ਗ੍ਰੰਥੀਆਂ, 11 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ. ਸੀ.

Ad Position 21
No active advertisement
ਪੰਜਾਬ ਪ੍ਰਧਾਨ ਪ੍ਰਗਟ ਸਿੰਘ ਦਾ ਸਵਾਗਤ ਕਰਦੇ ਸੀਨੀਅਰ ਕਾਂਗਰਸੀ ਆਗੂ ਤੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਸ਼ਾਹਬਾਦ। ਅਜੀਤ ਤਸਵੀਰ 12-10-2026
ਵਡਾਲਾ ਗ੍ਰੰਥੀਆਂ, 11 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਸਬੰਧੀ ਆਪਣੇ ਗ੍ਰਹਿ ਪਿੰਡ ਸ਼ਾਹਬਾਦ ਵਿਖੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਹਰਵਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰਗਟ ਸਿੰਘ ਨੇ ਭਾਰਤੀ ਹਾਕੀ ਟੀਮ ਦੀ ਕਪਤਾਨੀ ਕਰਦਿਆਂ ਟੀਮ ਨੂੰ ਨਵੀਂ ਦਿਸ਼ਾ ਦੇਣ ਅਤੇ ਵਿਸ਼ਵ ਪੱਧਰ ’ਤੇ ਪਛਾਣ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਦੀ ਅਗਵਾਈ ਦੀ ਜ਼ਿੰਮੇਵਾਰੀ ਸੰਭਾਲਣ ਨਾਲ ਕਾਂਗਰਸੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਕਾਂਗਰਸ ਆਉਣ ਵਾਲੀਆਂ ਚੋਣਾਂ ਵਿਚ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ।
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ- ਝੋਨੇ ਦੀ ਵਾਢੀ ’ਤੇ ਸੰਕਟ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ ਪੰਧੇਰ ਵਿਖੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਸਮਾਗਮ ਕਰਵਾਇਆ
Ad Position 24