11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੀ.ਐਚ.ਸੀ. ਫ਼ਤਹਿਗੜ੍ਹ ਚੂੜੀਆਂ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਚੂੜੀਆਂ, 11 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾਕਟਰ ਸ਼ਾਹਬਾਜ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨ ਭਲਾਈ ਵਿਭਾਗ ਬਲਾਕ ਫ਼ਤਹਿਗੜ੍ਹ ਚੂੜੀਆਂ ਵਲੋਂ ਸੀ. ਐੱਚ.

Ad Position 21
No active advertisement
ਅਜੀਤ ਡੈਸਕ 12-10-2026
ਫ਼ਤਹਿਗੜ੍ਹ ਚੂੜੀਆਂ, 11 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾਕਟਰ ਸ਼ਾਹਬਾਜ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨ ਭਲਾਈ ਵਿਭਾਗ ਬਲਾਕ ਫ਼ਤਹਿਗੜ੍ਹ ਚੂੜੀਆਂ ਵਲੋਂ ਸੀ.ਐੱਚ.ਸੀ. ਫ਼ਤਹਿਗੜ੍ਹ ਚੂੜੀਆਂ ਵਿਖੇ ਆਸ਼ਾ ਵਰਕਰਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਕਾਰਨ ਪੈਦਾ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾਕਟਰ ਗੁਰਮੀਤ ਸਿੰਘ ਔਲਖ ਬਲਾਕ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਚੂੜੀਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਧੂੰਏ ਕਾਰਨ ਮਨੁੱਖੀ ਜ਼ਿੰਦਗੀ ’ਚ ਗਰਭਵਤੀ ਔਰਤਾਂ ਛੋਟੇ ਬੱਚਿਆਂ ਤੇ ਬਜ਼ੁਰਗਾਂ, ਜੀਵ ਜੰਤੂਆਂ ਨੂੰ ਕਈ ਪ੍ਰਕਾਰ ਦੀਆਂ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਮਝਣ ਦੀ ਲੋੜ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਖੇਤਾਂ ਡਰੇਨਾਂ ਤੇ ਰਜਵਾਹਿਆਂ ਦੇ ਕਿਨਾਰੇ ਪੌਦਿਆਂ ਦਾ ਨੁਕਸਾਨ ਵੱਡੀ ਪੱਧਰ ’ਤੇ ਹੁੰਦਾ ਹੈ, ਜਦ ਕਿ ਧਰਤੀ ਉੱਪਰਲੇ ਲੋੜੀਦੇ, ਜੀਵ ਜੰਤੂ ਪਰਾਲੀ ਨੂੰ ਅੱਗ ਲਗਾਉਣ ਨਾਲ ਖ਼ਤਮ ਹੋ ਜਾਂਦੇ ਹਨ। ਇਸ ਮੌਕੇ ਅਜਮੇਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਸਮੇਤ ਬੁਲਾ ਰਿਹਾ ਨੇ ਆਸ਼ਾ ਵਰਕਰਾਂ ਅੱਗੇ ਅਪੀਲ ਕਰਦਿਆਂ ਕਿਹਾ ਕਿ ਉਹ ਘਰ-ਘਰ ਜਾ ਕੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ। ਇਸ ਮੌਕੇ ਦਿਲਪ੍ਰੀਤ ਸਿੰਘ ਬੱਲ, ਵਿਕਰਮਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਅਫ਼ਸਰ, ਜਸਮੀਤ ਸਿੰਘ ਸਮੇਤ ਆਸ਼ਾ ਵਰਕਰਾਂ ਵਲੋਂ ਕੈਂਪ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਡੀਆਂ ਵਿਚੋਂ ਲਿਫ਼ਟਿੰਗ ਤੇਜ਼ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਦੂਸਰੇ ਧਾਰਮਿਕ ਮੁਕਾਬਲਿਆਂ ਸੰਬੰਧੀ ਤਿਆਰੀਆਂ ਸ਼ੁਰੂ
Ad Position 24