12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹੈਰੋਇਨ ਸਮੇਤ 2 ਗ੍ਰਿਫ਼ਤਾਰ- ਇਕ ਭਗੌੜੇ ਵੀ ਕੀਤਾ ਕਾਬੂ

ਕਾਦੀਆਂ, 12 ਅਕਤੂਬਰ (ਕੁਲਵਿੰਦਰ ਸਿੰਘ)-ਥਾਣਾ ਕਾਦੀਆਂ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ 2 ਕਥਿਤ ਦੋਸ਼ੀਆਂ ਨੂੰ ਇਕ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਨਾਮਜ਼ਦ ਇਕ ਭਗੌੜੇ ਨੂੰ ਵੀ ਕਾਬੂ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਕਾਦੀਆਂ, 12 ਅਕਤੂਬਰ (ਕੁਲਵਿੰਦਰ ਸਿੰਘ)-ਥਾਣਾ ਕਾਦੀਆਂ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ 2 ਕਥਿਤ ਦੋਸ਼ੀਆਂ ਨੂੰ ਇਕ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਨਾਮਜ਼ਦ ਇਕ ਭਗੌੜੇ ਨੂੰ ਵੀ ਕਾਬੂ ਕੀਤਾ। ਥਾਣਾ ਕਾਦੀਆਂ ਦੇ ਐਸ ਐਚ ਓ ਪ੍ਰਭਜੋਤ ਸਿੰਘ ਨੇ ਐਸਆਈ ਕੁਲਵਿੰਦਰ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਵਲੋਂ ਦੋਸ਼ੀ ਜਸਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਭੈਣੀ ਬਾਂਗਰ ਅਤੇ ਜਗਦੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬਸਰਾਵਾਂ ਥਾਣਾ ਕਾਦੀਆਂ ਪਾਸੋਂ 7 ਗ੍ਰਾਮ ਹੈਰੋਇਨ ਤੇ ਇਕ ਚਿੱਟੇ ਰੰਗ ਦੀ ਆਈ-20 ਕਾਰ ਨੰਬਰ ਡੀਐੱਲ3-ਸੀਬੀਪੀ 2359 ਸਮੇਤ ਗ੍ਰਿਫਤਾਰ ਕਰ ਕੇ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਕਥਿਤ ਦੋਸ਼ੀ ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 128 ਮਿਤੀ 22 ਸਤੰਬਰ 2026, 21-61-85 ਐੱਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਹੋਇਆ ਸੀ, ਉਸ ਵਿਚ ਨਾਮਜ਼ਦ ਸਹਿਲਪ੍ਰੀਤ ਸਿੰਘ ਉਰਫ਼ ਕਰਨ ਪੁੱਤਰ ਗੁਰਮੀਤ ਸਿੰਘ ਵਾਸੀ ਨਾਥਪੁਰਾ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।
Ad Position 22
No active advertisement
ਪਿਛਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਦਾ ਹਲਕਾ ਇੰਚਾਰਜ ਬਣ ਕੇ ਪਹਿਲੀ ਵਾਰ ਕਾਦੀਆਂ ਪਹੁੰਚਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੀਆਂ ਵੱਡੀ ਗਿਣਤੀ ਵਿਚ ਔਰਤਾਂ ‘ਆਪ’ ’ਚ ਸ਼ਾਮਿਲ
Ad Position 24