ਸੀਨੀਅਰ ਕਾਂਗਰਸ ਨੇਤਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਸਚਿਨ ਪਾਇਲਟ ਦਾ ਨਿੱਘਾ ਸਵਾਗਤ
ਬਟਾਲਾ, 12 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਦਾ ਰੇਲਵੇ ਸਟੇਸ਼ਨ ’ਤੇ ਪਹੁੰਚਣ ਉਤੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕਾਂਗਰਸ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਬਟਾਲਾ, 12 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਦਾ ਰੇਲਵੇ ਸਟੇਸ਼ਨ ’ਤੇ ਪਹੁੰਚਣ ਉਤੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕਾਂਗਰਸ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਰੇਲਵੇ ਸਟੇਸ਼ਨ ਤੋਂ ਬਾਅਦ ਸ: ਬਾਜਵਾ, ਸ੍ਰੀ ਸਚਿਨ ਪਾਇਲਟ ਨੂੰ ਨਾਲ ਲੈ ਕੇ ਕਾਂਗਰਸ ਭਵਨ ਵਿਖੇ ਕਰਵਾਏ ਜਾ ਰਹੇ ਸ: ਪ੍ਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿਚ ਪਹੁੰਚੇ। ਕਾਂਗਰਸ ਭਵਨ ਵਿਖੇ ਪਹੁੰਚਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਸਚਿਨ ਪਾਇਲਟ ਦਾ ਜ਼ੋਰਦਾਰ ਸਵਾਗਤ ਕੀਤਾ। ਸਮਾਗਮ ਦੌਰਾਨ ਸੀਨੀਅਰ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ’ਤੇ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਚਿਨ ਪਾਇਲਟ ਵਰਗੇ ਨੌਜਵਾਨ ਤੇ ਦੂਰਅੰਦੇਸ਼ੀ ਨੇਤਾ ਦੇ ਆਉਣ ਨਾਲ ਪੰਜਾਬ ਕਾਂਗਰਸ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੇ ਪੰਜਾਬ ਇੰਚਾਰਜ ਤੇ ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ਨਾਲ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਕਾਫੀ ਉਤਸ਼ਾਹ ਹੈ ਤੇ ਇਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਵੇਗੀ। ਇਸ ਸਮਾਗਮ ਵਿਚ ਹਲਕੇ ਦੇ ਕਈ ਕਾਂਗਰਸੀ ਆਗੂ, ਵਰਕਰ ਤੇ ਪਤਵੰਤੇ ਸੱਜਣ ਹਾਜ਼ਰ ਸਨ।