14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚੇਅਰਮੈਨ ਜੋਬਨ ਰੰਧਾਵਾ ਨੇ ਵੱਖ-ਵੱਖ ਪਿੰਡਾਂ ਨੂੰ ਪ੍ਰਾਪਰਟੀ ਕਾਰਡ ਵੰਡੇ

ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ “ਮੇਰਾ ਘਰ ਮੇਰੇ ਨਾਮ” ਯੋਜਨਾ ਤਤ ਪਿੰਡ ਦਬੁਰਜੀ ਤੋਂ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦਲਜੀਤ ਸਿੰਘ ਲੱਕੀ ਦੇ ਗ੍ਰਹਿ ਵਿਖੇ ਭਰਥਵਾਲ, ਦਬੁਰਜੀ ਤੇ ਹਿਬਿਸ਼ਨੀਵਾਲ ਦੇ ਵਸਨੀਕਾਂ ਨੂੰ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਵਲੋਂ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਲਾਭਪਾਤਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਲਈ ਦਿਲੋਂ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ “ਮੇਰਾ ਘਰ ਮੇਰੇ ਨਾਮ” ਯੋਜਨਾ ਤਤ ਪਿੰਡ ਦਬੁਰਜੀ ਤੋਂ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦਲਜੀਤ ਸਿੰਘ ਲੱਕੀ ਦੇ ਗ੍ਰਹਿ ਵਿਖੇ ਭਰਥਵਾਲ, ਦਬੁਰਜੀ ਤੇ ਹਿਬਿਸ਼ਨੀਵਾਲ ਦੇ ਵਸਨੀਕਾਂ ਨੂੰ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਵਲੋਂ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਲਾਭਪਾਤਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਲਈ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜੋਬਨ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਉਪਰਾਲੇ ਨਾਲ ਲੋੜਵੰਦ ਲੋਕਾਂ ਨੂੰ ਘਰਾਂ ਦੇ ਸਿੱਧੇ ਮਾਲਕਾਨਾ ਹੱਕ ਤੇ ਪੱਕੀ ਰਜਿਸਟਰੀ ਦਾ ਅਧਿਕਾਰ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਅਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ। ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੇ ਹੱਕ ਅਤੇ ਸਨਮਾਨ ਨੂੰ ਨਵੀਂ ਮਜ਼ਬੂਤੀ ਮਿਲੀ ਹੈ, ਜੋ ਭਵਿੱਖ ਵਿਚ ਉਨ੍ਹਾਂ ਦੀ ਚਹੁੰਮੁਖੀ ਤਰੱਕੀ ਵਿਚ ਵੱਡਮੁਲਾ ਯੋਗਦਾਨ ਪਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਿਖੇ ਹੋ ਰਹੀਆਂ ਰਾਜ ਪੱਧਰੀ ਵੁਸ਼ੂ ਖੇਡਾਂ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਅਰਵਿੰਦ ਮਹਿਤਾ ਤੇ ਹੋਰ। ਡੀ.ਏ.ਵੀ. ਸਕੂਲ ’ਚ ਵਿਦਿਆਰਥੀਆਂ ਦੇ ਤ...
Ad Position 24