ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ
ਦੀਨਾਨਗਰ, 13 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੀਨਾਨਗਰ ਦੇ ਵਾਰਡ ਨੰਬਰ-4, ਆਰੀਆ ਨਗਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾ ਕੇ ਪਵਿੱਤਰ ਧਾਰਮਿਕ ਅਸਥਾਨਾਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਸ੍ਰੀ ਕੀਰਤਪੁਰ ਸਾਹਿਬ ਦੀ ਯਾਤਰਾ ਲਈ ਰਵਾਨਾ ਕੀਤਾ ਗਿਆ । ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ ।
ਦੀਨਾਨਗਰ, 13 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੀਨਾਨਗਰ ਦੇ ਵਾਰਡ ਨੰਬਰ-4, ਆਰੀਆ ਨਗਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾ ਕੇ ਪਵਿੱਤਰ ਧਾਰਮਿਕ ਅਸਥਾਨਾਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਸ੍ਰੀ ਕੀਰਤਪੁਰ ਸਾਹਿਬ ਦੀ ਯਾਤਰਾ ਲਈ ਰਵਾਨਾ ਕੀਤਾ ਗਿਆ । ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਆਉਣ-ਜਾਣ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤੇ ਗਏ ਹਨ । ਇਸ ਮੌਕੇ ਵਾਰਡ ਨੰਬਰ-4 ਆਰੀਆ ਨਗਰ ਦੇ ਕੌਂਸਲਰ ਪ੍ਰਵੀਨ ਕੁਮਾਰੀ, ਸਾਬਕਾ ਕੌਂਸਲਰ ਸੁਨੀਲ ਦੱਤ, ਪਵਨ ਕੁਮਾਰ ਅਤੇ ਤਿਲਕ ਚੌਹਾਨ ਵੀ ਮੌਜੂਦ ਸਨ ।