14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਗੁਰਦਾਸਪੁਰ ਦੀ ਵਿਕਾਸ ਪੱਖੋਂ ਬਦਲੀ ਗਈ ਨੁਹਾਰ-ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ, 13 ਅਕਤੂਬਰ (ਪੰਕਜ ਸ਼ਰਮਾ)-ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਗੁਰਦਾਸਪੁਰ ਵਾਸੀਆਂ ਦੇ ਸਹਿਯੋਗ ਨਾਲ ਲੋਕਹਿੱਤ ਵਿਚ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਤੇ ਗੁਰਦਾਸਪੁਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ । ਇਹ ਪ੍ਰਗਟਾਵਾ ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਰਾਜੀਵ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਨਾਲ ਗੱਲਬਾਤ ਦੌਰਾਨ ਕੀਤਾ ।

Ad Position 21
No active advertisement
ਅਜੀਤ ਡੈਸਕ 14-10-2026
ਗੁਰਦਾਸਪੁਰ, 13 ਅਕਤੂਬਰ (ਪੰਕਜ ਸ਼ਰਮਾ)-ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਗੁਰਦਾਸਪੁਰ ਵਾਸੀਆਂ ਦੇ ਸਹਿਯੋਗ ਨਾਲ ਲੋਕਹਿੱਤ ਵਿਚ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਤੇ ਗੁਰਦਾਸਪੁਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ । ਇਹ ਪ੍ਰਗਟਾਵਾ ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਰਾਜੀਵ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਨਾਲ ਗੱਲਬਾਤ ਦੌਰਾਨ ਕੀਤਾ । ਇਸ ਦੌਰਾਨ ਚੇਅਰਮੈਨ ਰਾਜੀਵ ਸਰਮਾ ਨੇ ਦੱਸਿਆ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਵਿਕਾਸ ਕਾਰਜ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆ ਗਈਆਂ ਹਨ । ਉਨ੍ਹਾਂ ਦੱਸਿਆ ਕਿ ਮੁਫਤ ਬਿਜਲੀ ਦੀ ਸਹੂਲਤ, ਸਤਿਕਾਰ ਯੋਜਨਾ, ਤੀਰਥ ਯਾਤਰਾ ਯੋਜਨਾ, ਮੇਰਾ ਘਰ ਮੇਰੇ ਨਾਮ ਯੋਜਨਾ, ਮੁਫਤ ਸਿਹਤ ਸਹੂਲਤਾਂ, ਨਹਿਰੀ ਪਾਣੀ, ਸਿੱਖਿਆ ਸਮੇਤ ਹਰ ਵਰਗ ਦੇ ਹਿੱਤ ਵਿਚ ਵਿਕਾਸ ਕਾਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਰਦਾਸਪੁਰ ਅੰਦਰ ਵੀ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋ ਲੋਕਾਂ ਦੇ ਸਹਿਯੋਗ ਨਾਲ ਪਿਛਲੇ ਕਰੀਬ 3 ਸਾਲਾਂ ਵਿਚ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ, ਜੋ ਵਿਰੋਧੀ ਪਾਰਟੀਆਂ ਨਹੀ ਕਰਵਾ ਸਕੀਆਂ । ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੀਆਂ ਕਾਲੋਨੀਆਂ ਵਿਚ ਵਿਕਾਸ ਕਾਰਜਾਂ ਤੋਂ ਇਲਾਵਾ ਗੁਰਦਾਸਪੁਰ ਸ਼ਹਿਰ ਵਿਚ ਐਂਟਰੀ ਗੇਟ, ਟ੍ਰੈਫਿਕ ਲਾਈਟਾਂ, 140 ਸੀ.ਸੀ.ਟੀ.ਵੀ. ਕੈਮਰੇ, ਸਪੋਰਟਸ ਕਲੱਬ, ਸ਼ਹੀਦਾਂ ਦੀ ਪਾਰਕ ਦਾ ਨਿਰਮਾਣ, ਭਗਵਾਨ ਪਰਸ਼ੂਰਾਮ ਦੀ ਮੂਰਤੀ ਦੀ ਸਥਾਪਨਾ, ਨਗਰ ਸੁਧਾਰ ਟਰੱਸਟ ਦੀ ਨਵੀ ਇਮਾਰਤ, ਪਿੰਡ ਗੋਤ ਪੋਖਰ ਤੇ ਹਯਾਤ ਨਗਰ ਵਿਖੇ ਜਿਸ ਨੂੰ ਟਰੱਸਟ ਨੇ ਗੋਦ ਲਿਆ ਹੈ, ਪਿੰਡਾਂ ਵਿਚ ਸੜਕਾਂ, ਪਾਰਕ, ਖੇਡ ਮੈਦਾਨ ਅਤੇ ਲਾਈਟਾਂ ਸਮੇਤ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਤੇ ਇਸੇ ਤਰ੍ਹਾਂ ਪਿੰਡ ਭੱਟੀਆਂ ਵਿਖੇ ਪਾਰਕ ਬਣਵਾਇਆ ਜਾ ਰਿਹਾ ਹੈ । ਇਸ ਤੋਂ ਇਲਾਵਾ ਰਾਮ ਲੀਲ੍ਹਾ ਦੀ ਸਟੇਜ਼ ਅਤੇ ਲੰਗਰ ਹਾਲ ਦੀ ਉਸਾਰੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਵਿਚ ਵੱਡ ਅਕਾਰੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ । ਜਿਸ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਹ ਕੰਮ 6 ਮਹੀਨੀਆਂ ਵਿਚ ਮੁਕੰਮਲ ਕਰਵਾਏ ਜਾਣਗੇ । ਜ਼ਿਲ੍ਹਾ ਗੁਰਦਾਸਪੁਰ ਹੈਡਕੁਆਰਟਰ ਵਿਚ ਕੋਈ ਆਡੋਟੋਰੀਅਮ ਨਹੀਂ ਹੈ, ਪਰ ਹੁਣ ਜਲਦ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਦੀ ਕੈਪਸਟੀ ਵਾਲਾ ਸ਼ਾਨਦਾਰ ਆਡੋਟੋਰੀਅਮ ਉਸਾਰਿਆ ਜਾਵੇਗਾ, ਜਿਸ ਦਾ ਜਲਦ ਕੰਮ ਸ਼ੁਰੂ ਹੋ ਰਿਹਾ ਹੈ । ਚੇਅਰਮੈਨ ਰਾਜੀਵ ਸ਼ਰਮਾ ਨੇ ਦੁਹਰਾਇਆ ਕਿ ਗੁਰਦਾਸਪੁਰ ਸ਼ਹਿਰ ਅਤੇ ਇੱਥੇ ਦੇ ਲੋਕਾਂ ਦੇ ਨਾਲ ਉਹ ਚੱਟਾਨ ਵਾਂਗ ਖੜ੍ਹੇ ਹਨ ਅਤੇ ਲੋਕ ਹਿੱਤ ਵਿਚ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਨੇ ਓਵਰਆਲ ਚੈਂਪੀਅਨ ਟਰਾਫੀ ਜਿੱਤ ਕੇ ਇਤਿਹਾਸ ਰਚਿਆ ਅਗਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ
Ad Position 24