ਆਗੂਆਂ ਨੇ ਪਰਗਟ ਸਿੰਘ ਨੂੰ ਦਿੱਤੀ ਵਧਾਈ
ਗੁਰਦਾਸਪੁਰ, 13 ਅਕਤੂਬਰ (ਅਸ਼ੋਕ ਸ਼ਰਮਾ)-ਕਾਂਗਰਸ ਹਾਈਕਮਾਨ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਸੂਬੇ ਅੰਦਰ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸੀ ਪਾਰਟੀ ਚੰਗੀ ਕਾਰਗੁਜ਼ਾਰੀ ਸਦਕਾ ਆਪਣੀ ਸਰਕਾਰ ਬਣਾਵੇਗੀ। ਇਹ ਪ੍ਰਗਟਾਵਾ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਸੁਭਾਸ਼ ਮੇਘੀਆਂ ਤੇ ਜ਼ਿਲ੍ਹਾ ਜਨਰਲ ਸੈਕਟਰੀ ਭੁਪਿੰਦਰ ਸ਼ੇਖਵਾਂ ਨੇ ਕੀਤਾ।
ਉ
ਉਪ ਪ੍ਰਧਾਨ ਸੁਭਾਸ਼ ਮੇਘੀਆਂ ਤੇ ਜ਼ਿਲ੍ਹਾ ਜਨਰਲ ਸੈਕਟਰੀ ਭੁਪਿੰਦਰ ਸਿੰਘ ਸ਼ੇਖਵਾਂ।
14-10-2026
ਗੁਰਦਾਸਪੁਰ, 13 ਅਕਤੂਬਰ (ਅਸ਼ੋਕ ਸ਼ਰਮਾ)-ਕਾਂਗਰਸ ਹਾਈਕਮਾਨ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਸੂਬੇ ਅੰਦਰ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸੀ ਪਾਰਟੀ ਚੰਗੀ ਕਾਰਗੁਜ਼ਾਰੀ ਸਦਕਾ ਆਪਣੀ ਸਰਕਾਰ ਬਣਾਵੇਗੀ। ਇਹ ਪ੍ਰਗਟਾਵਾ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਸੁਭਾਸ਼ ਮੇਘੀਆਂ ਤੇ ਜ਼ਿਲ੍ਹਾ ਜਨਰਲ ਸੈਕਟਰੀ ਭੁਪਿੰਦਰ ਸ਼ੇਖਵਾਂ ਨੇ ਕੀਤਾ। ਉਨ੍ਹਾਂ ਪ੍ਰਧਾਨ ਪ੍ਰਗਟ ਸਿੰਘ ਤੇ ਕਾਂਗਰਸੀ ਆਗੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਨੂੰ ਸੱਤਾ ’ਚ ਦੇਖਣਾ ਚਾਹੁੰਦੇ ਹਨ ਤੇ ਅਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਪੰਜਾਬ ਵਿਚ ਸਭ ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਟੀਚਾ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਬਲਕਿ ਜਨਹਿਤ ਨੂੰ ਧਿਆਨ ’ਚ ਰੱਖਦੇ ਹੋਏ ਖੇਤਰ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਖੋਖਲੇ ਦਾਅਵਿਆਂ, ਭ੍ਰਿਸ਼ਟਾਚਾਰ, ਅਮਨ ਕਾਨੂੰਨ ਦੀ ਵਿਗੜੀ ਸਥਿਤੀ ਤੇ ਕੇਂਦਰ ਸਰਕਾਰ ਵਲੋਂ ਐਸ.ਆਈ.ਆਰ ਤਹਿਤ ਵੋਟ ਚੋਰੀ ਆਦਿ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਲਕਾ ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ ਤੇ ਸੀਨੀਅਰ ਆਗੂ ਅਸ਼ੋਕ ਚੌਧਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਬੇਟ ਇਲਾਕੇ ਦੇ ਪਿੰਡਾਂ ਅੰਦਰ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ ਤੇ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਬੇਹੱਦ ਖੁਸ਼ ਹਨ।