ਡਾ. ਐਮ.ਆਰ.ਐੱਸ. ਭੱਲਾ ਸਕੂਲ ਕਿਲ੍ਹਾ ਮੰਡੀ ਬਟਾਲਾ ਦੀ ਗਿੱਧਾ ਟੀਮ ਨੇ ਜਿੱਤਿਆ ਪਹਿਲਾ ਇਨਾਮ
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਡਾ. ਐਮ.
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਡਾ. ਐਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਦੀਆਂ ਅੰਡਰ-17 ਲੜਕੀਆਂ ਦੀ ਗਿੱਧਾ ਟੀਮ ਨੇ ਸ਼ਿਵ ਆਡੀਟੋਰੀਅਮ ਵਿਖੇ ਟੈਕ ਇਮੀਗ੍ਰੇਸ਼ਨ, ਬਟਾਲਾ ਵਲੋਂ ਕਰਵਾਏ ‘ਵਿਰਸਾ ਐਂਡ ਸੰਗਮ ਸਮਾਗਮ ਸੀਜ਼ਨ-3’ ਵਿਚ ਪਹਿਲਾ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਰਿਚਾ ਮਹਾਜਨ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਇਸ ਸਫ਼ਲਤਾ ਲਈ ਅਧਿਆਪਕਾਂ ਸਿਮਰਨਜੀਤ, ਰਮਨਜੀਤ, ਕਨੂ ਤੇ ਪੂਜਾ ਵਿਗ ਦੇ ਯੋਗਦਾਨ, ਮਿਹਨਤ ਅਤੇ ਮਾਰਗਦਰਸ਼ਨ ਦੀ ਵੀ ਸ਼ਾਲਾਘਾ ਕੀਤੀ।