14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜ਼ਿਲ੍ਹੇ ਦੀਆਂ ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ- 203535 ਮੀਟ੍ਰਿਕ ਟਨ ਖਰੀਦੀ- ਡੀ.ਸੀ.

ਗੁਰਦਾਸਪੁਰ, 13 ਅਕਤੂਬਰ (ਚੱਕਰਾਜਾ)-ਜ਼ਿਲ੍ਹੇ ਦੀਆਂ ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ (12 ਅਕਤੂਬਰ ਤੱਕ) ਮੰਡੀਆਂ ਵਿਚ ਦਰਜ ਕੀਤੀ ਗਈ ਹੈ, ਜਿਸ ’ਚੋਂ 203535 ਮੀਟ੍ਰਿਕ ਟਨ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਫ਼ਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਦੀ ਫਸਲ ਤੈਅ ਸਮੇਂ ’ਚ ਖਰੀਦਣ ਦੇ ਨਾਲ ਅਦਾਇਗੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ।

Ad Position 21
No active advertisement
ਡਿਪਟੀ ਕਮਿਸ਼ਨਰ ਆਦਿਤਿਆ ਉਪਲ। 14-10-2026
ਗੁਰਦਾਸਪੁਰ, 13 ਅਕਤੂਬਰ (ਚੱਕਰਾਜਾ)-ਜ਼ਿਲ੍ਹੇ ਦੀਆਂ ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ (12 ਅਕਤੂਬਰ ਤੱਕ) ਮੰਡੀਆਂ ਵਿਚ ਦਰਜ ਕੀਤੀ ਗਈ ਹੈ, ਜਿਸ ’ਚੋਂ 203535 ਮੀਟ੍ਰਿਕ ਟਨ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਫ਼ਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਦੀ ਫਸਲ ਤੈਅ ਸਮੇਂ ’ਚ ਖਰੀਦਣ ਦੇ ਨਾਲ ਅਦਾਇਗੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ’ਚ 403.14 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ’ਚ 1 7 ਫੀਸਦੀ ਨਮੀ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ’ਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਕਾਮਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਤੇ ਐਫ.ਸੀ.ਆਈ ਏਜੰਸੀਆਂ ਕਿਸਾਨਾਂ ਦੀ ਫਸਲ ਨੂੰ ਮੰਡੀਆਂ ਖਰੀਦ ਰਹੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਲਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਪਾਬੰਦੀ ਲਗਾਈ ਗਈ ਹੈ, ਜਿਸ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤੇ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਮਰੀਆਂ ਗਾਵਾਂ ਨੂੰ ਦਫਨਾਉਣ ਗਏ ਗਊ ਭਗਤ ਸਰਕਾਰੀ ਗਊਸ਼ਾਲਾ ਦਾ ਹਾਲ ਦੇਖ ਹੋਏ ਦੁਖੀ ਅਗਲੀ ਖ਼ਬਰ ਮਕੌੜਾ ਪੱਤਣ ਪੁਲ ਦਾ ਭਾਜਪਾ ਸਰਕਾਰ ਨੇ ਨਿਭਾਇਆ ਵਾਅਦਾ ਕਾਂਗਰਸ ਤੇ ‘ਆਪ’ ਦੀ ਰਾਜਨੀਤੀ ਕਾਰਨ ਲਟਕਦਾ ਰਿਹਾ ਪ੍ਰੋਜੈਕਟ-ਯਸ਼...
Ad Position 24