ਨਸ਼ਾ ਵਿਰੋਧੀ ਯੋਧੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਬਹੁਤ ਹੀ ਦੁਖਦਾਈ- ਦੇਸ ਰਾਜ ਸਿੰਘ ਧੁੱਗਾ
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਉਹ ਮਾਨਸਾ ਦੇ ਉੱਘੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਇਕ ਆਮ ਨੌਜਵਾਨ ਨਹੀਂ ਸੀ, ਉਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ਼ ਇਕੱਲਾ ਜੰਗ ਲੜ ਰਿਹਾ ਸੀ।
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਉਹ ਮਾਨਸਾ ਦੇ ਉੱਘੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਇਕ ਆਮ ਨੌਜਵਾਨ ਨਹੀਂ ਸੀ, ਉਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ਼ ਇਕੱਲਾ ਜੰਗ ਲੜ ਰਿਹਾ ਸੀ। ਉਸ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਮੈਡੀਕਲ ਸਟੋਰਾਂ ’ਤੇ ਵਿਕ ਰਹੇ ਨਸ਼ੀਲੇ ਕੈਪਸੂਲਾਂ ਖਿਲਾਫ਼ ਅਵਾਜ਼ ਬੁਲੰਦ ਕੀਤੀ ਤੇ ਅਨੇਕਾਂ ਪੰਚਾਇਤਾਂ ਨੂੰ ਨਸ਼ਾ ਵਿਰੋਧੀ ਮਤੇ ਪਾਉਣ ਲਈ ਪ੍ਰੇਰਿਆ। ਅੱਜ ਉਸ ਦੀ ਸ਼ਹਾਦਤ ਨੇ ਸਾਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸ: ਧੁੱਗਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਹ ਕਤਲ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਨਕਾਮੀ ਦਾ ਮੂੰਹ ਬੋਲਦਾ ਸਬੂਤ ਹੈ।