14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜਨਤਾ ਦਲ ਯੂਨਾਈਟਿਡ ਦੇ ਪੰਜਾਬ ਪ੍ਰਧਾਨ ਬੈਨੀਪਾਲ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਅੰਤਰਰਾਸ਼ਟਰੀ ਸਰਹੱਦ

ਡੇਰਾ ਬਾਬਾ ਨਾਨਕ, 13 ਅਕਤੂਬਰ (ਹੀਰਾ ਸਿੰਘ ਮਾਂਗਟ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਨੂੰ ਲੈ ਕੇ ਅੱਜ ਜਨਤਾ ਦਲ ਯੂਨਾਇਟਡ ਦੇ ਸੂਬਾ ਪ੍ਰਧਾਨ ਮਲਵਿੰਦਰ ਸਿੰਘ ਬੈਨੀਪਾਲ ਸਾਥੀਆਂ ਸਮੇਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵਲੋਂ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ’ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਸੰਗਤਾਂ ਸਮੇਤ ਅਰਦਾਸ ਕੀਤੀ ਗਈ। ਅਰਦਾਸ ਕਰਨ ਤੋਂ ਉਪਰੰਤ ਸੂਬਾ ਪ੍ਰਧਾਨ ਬੈਨੀਪਾਲ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਜੋ ਭਾਰਤ ਸਰਕਾਰ ਵਲੋਂ ਅਪਰੇਸ਼ਨ ਸੰਦੂਰ ਦੌਰਾਨ ਦੋਵਾਂ ਦੇਸ਼ਾਂ ਦੇ ਵਿਗੜੇ ਹਲਾਤਾਂ ਨੂੰ ਲੈ ਕੇ ਇਸ ਲਾਂਘੇ ਨੂੰ ਦੁਬਾਰਾ ਬੰਦ ਕਰ ਦਿੱਤਾ ਗਿਆ ਹੈ।

Ad Position 21
No active advertisement
ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਸੂਬਾ ਪ੍ਰਧਾਨ ਮਲਵਿੰਦਰ ਸਿੰਘ ਬੈਨੀਪਾਲ ਸੰਗਤਾਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸ ਕਰਦੇ ਹੋਏ। ਤਸਵੀਰ : ਹੀਰਾ ਸਿੰਘ ਮਾਂਗਟ 14-10-2026
ਡੇਰਾ ਬਾਬਾ ਨਾਨਕ, 13 ਅਕਤੂਬਰ (ਹੀਰਾ ਸਿੰਘ ਮਾਂਗਟ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਨੂੰ ਲੈ ਕੇ ਅੱਜ ਜਨਤਾ ਦਲ ਯੂਨਾਇਟਡ ਦੇ ਸੂਬਾ ਪ੍ਰਧਾਨ ਮਲਵਿੰਦਰ ਸਿੰਘ ਬੈਨੀਪਾਲ ਸਾਥੀਆਂ ਸਮੇਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵਲੋਂ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ’ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਸੰਗਤਾਂ ਸਮੇਤ ਅਰਦਾਸ ਕੀਤੀ ਗਈ। ਅਰਦਾਸ ਕਰਨ ਤੋਂ ਉਪਰੰਤ ਸੂਬਾ ਪ੍ਰਧਾਨ ਬੈਨੀਪਾਲ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਜੋ ਭਾਰਤ ਸਰਕਾਰ ਵਲੋਂ ਅਪਰੇਸ਼ਨ ਸੰਦੂਰ ਦੌਰਾਨ ਦੋਵਾਂ ਦੇਸ਼ਾਂ ਦੇ ਵਿਗੜੇ ਹਲਾਤਾਂ ਨੂੰ ਲੈ ਕੇ ਇਸ ਲਾਂਘੇ ਨੂੰ ਦੁਬਾਰਾ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਦੁਬਾਰਾ ਖੋਲਣ ਵਾਸਤੇ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਕੋਰੀਡੋਰ ਨੂੰ ਦੁਬਾਰਾ ਖੋਲਿਆ ਜਾਵੇ ਤਾਂ ਜੋ ਸੰਗਤਾਂ ਆਪਣੇ ਇਸ ਵਿਛੜੇ ਇਤਿਹਾਸਕ ਸਥਾਨ ਦੀ ਖੁੱਲੇ ਦਰਸ਼ਨ ਦੀਦਾਰੇ ਕਰ ਸਕਣ। ਇਸ ਮੌਕੇ ਕਰਤਾਰਪੁਰ ਕੋਰੀਡੋਰ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰ ਦੀ ਅਗਵਾਈ ਹੇਠ ਸੰਗਤਾਂ ਵਲੋਂ ਪ੍ਰਧਾਨ ਮਲਵਿੰਦਰ ਸਿੰਘ ਬੈਨੀਪਾਲ ਨੂੰ ਇਕ ਮੰਗ ਪੱਤਰ ਸੌਪਿਆ ਗਿਆ। ਮੰਗ ਪੱਤਰ ਸਬੰਧੀ ਪ੍ਰਧਾਨ ਬੈਨੀਪਾਲ ਨੇ ਕਿਹਾ ਕਿ ਸੰਗਤਾਂ ਦੀ ਇਸ ਅਪੀਲ ਨੂੰ ਪਾਰਟੀ ਪ੍ਰਧਾਨ ਸ੍ਰੀ ਨਿਤੀਸ ਕੁਮਾਰ ਸਾਬਕਾ ਮੁੱਖ ਮੰਤਰੀ ਬਿਹਾਰ ਰਾਹੀਂ ਆਪਣੀ ਭਾਈਵਾਲ ਕੇਂਦਰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਇਸ ਲਾਂਘੇ ਨੂੰ ਜਲਦੀ ਤੋਂ ਜਲਦੀ ਖੁਲਵਾਉਣ ਲਈ ਮੰਗ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਮਨਵਿੰਦਰ ਸਿੰਘ, ਗੁਰਪਾਲ ਸਿੰਘ ਹੁੰਦਲ, ਡਾ. ਦਰਸ਼ਨ ਸਿੰਘ ਗੁੱਜਰਪੁਰਾ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ, ਮਨਜੋਤ ਸਿੰਘ ਪੁਰੇਵਾਲ, ਸਰਤਾਜਪ੍ਰੀਤ ਸਿੰਘ ਭੰਗੂ, ਨਰਿੰਦਰ ਸਿੰਘ ਨਾਸਰ, ਫੋਜੀ ਕੁਲਵਿੰਦਰ ਸਿੰਘ ਰਮਦਾਸ, ਭਾਈ ਜਗਜੀਤ ਸਿੰਘ ਸੁਲਤਾਨ ਮਾਹਲ, ਭਾਈ ਸੁੱਚਾ ਸਿੰਘ ਜੱਟਾ, ਦਿਲਮਨਪ੍ਰੀਤ ਸਿੰਘ ਗੱਗੋਮਾਹਲ, ਗੁਰਪ੍ਰੀਤ ਸਿੰਘ ਗੱਗੋਮਾਹਲ, ਅਜੇ ਸ਼ਰਮਾ, ਮਾਸਟਰ ਅਮਰਪਾਲ ਸਿੰਘ, ਰਾਹੂਲ ਘਈ, ਸੰਜੀਵ ਝਾਅ, ਰਾਜਨਦੀਪ ਸਿੰਘ ਮੱਕੜ, ਸ੍ਰੀ ਬੱਗਾ, ਜਸਰਾਜ ਬਵੇਜਾ, ਅਮਰਪਾਲ ਸਿੰਘ ਮਹਿਤਾ ਚੌਕ, ਅਜੈ ਸ਼ਰਮਾ ਮਹਿਤਾ ਚੌਕ, ਡਾ. ਸੁਖਦੇਵ ਸਿੰਘ, ਗੁਰਸੇਵਕ ਸਿੰਘ, ਅਰਜਨਾ ਮੰਗਾ, ਪੰਕਜ ਮੋਗਾ, ਬਿਕਰਮ ਮੋਗਾ, ਮਮਤਾ ਦੱਤਾ, ਹਰਜਿੰਦਰ ਸਿੰਘ ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ, ਭਾਈ ਬੁੱਧ ਸਿੰਘ ਝਾਮਕਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੀ ਅੰਤਿਮ ਪ੍ਰਕਾਸ਼ਨਾ ਵਾਲੀ ਵੋਟਰ ਸੂਚੀ ਸਮੇਤ ਸੀ.ਡੀ. (ਬਿਨਾਂ ਫੋਟੋ) ਸਮੂਹ ਮਾਨਤਾ ਪ੍ਰਾਪ... ਅਗਲੀ ਖ਼ਬਰ ‘ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਖੜ੍ਹੇ ਕੀਤੇ ਸਵਾਲ-ਛੋਟੇਪੁਰ
Ad Position 24