14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨੌਜਵਾਨਾਂ ਨੂੰ ਨਸ਼ਿਆਂ ਤੇ ਸਰਹੱਦ ਪਾਰਲੇ ਨੈੱਟਵਰਕ ਤੋਂ ਬਚਾਉਣਾ ਕੌਮੀ ਸੁਰੱਖਿਆ ਲਈ ਜ਼ਰੂਰੀ : ਗਿੱਲ

ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਹਿਮਾਲਿਆ ਪਰਿਵਾਰ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਤੇ ‘ਬਟਾਲਾ ਇੰਡਸਟਰੀਅਲ ਅਸਟੇਟ ਫੈਕਟਰੀਜ਼ ਐਸੋਸੀਏਸ਼ਨ’ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਸਰਹੱਦ ਪਾਰ ਅਪਰਾਧਿਕ ਨੈੱਟਵਰਕ ਵਲੋਂ ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾਉਣ ਸਬੰਧੀ ਆ ਰਹੀਆਂ ਰਿਪੋਰਟਾਂ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸ਼੍ਰੀ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਹੁਣ ਕੇਵਲ ਇਕ ਸਮਾਜਿਕ ਜਾਂ ਕਾਨੂੰਨ-ਵਿਵਸਥਾ ਦਾ ਮੁੱਦਾ ਨਹੀਂ ਰਹੀ, ਸਗੋਂ ਇਸ ਨੂੰ ਕੌਮੀ ਸੁਰੱਖਿਆ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੋੜ ਕੇ ਦੇਖਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 14-10-2026
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਹਿਮਾਲਿਆ ਪਰਿਵਾਰ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਤੇ ‘ਬਟਾਲਾ ਇੰਡਸਟਰੀਅਲ ਅਸਟੇਟ ਫੈਕਟਰੀਜ਼ ਐਸੋਸੀਏਸ਼ਨ’ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਸਰਹੱਦ ਪਾਰ ਅਪਰਾਧਿਕ ਨੈੱਟਵਰਕ ਵਲੋਂ ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾਉਣ ਸਬੰਧੀ ਆ ਰਹੀਆਂ ਰਿਪੋਰਟਾਂ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸ਼੍ਰੀ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਹੁਣ ਕੇਵਲ ਇਕ ਸਮਾਜਿਕ ਜਾਂ ਕਾਨੂੰਨ-ਵਿਵਸਥਾ ਦਾ ਮੁੱਦਾ ਨਹੀਂ ਰਹੀ, ਸਗੋਂ ਇਸ ਨੂੰ ਕੌਮੀ ਸੁਰੱਖਿਆ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੋੜ ਕੇ ਦੇਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ, ਬੇਰੁਜ਼ਗਾਰੀ ਅਤੇ ਆਰਥਿਕ ਤੰਗੀ ਕਾਰਨ ਨਾਜ਼ੁਕ ਹਾਲਾਤ ਵਿਚੋਂ ਗੁਜ਼ਰ ਰਹੇ ਨੌਜਵਾਨਾਂ ਨੂੰ ਅਪਰਾਧਿਕ ਗਿਰੋਹ ਆਪਣੇ ਹਿੱਤਾਂ ਲਈ ਵਰਤ ਸਕਦੇ ਹਨ। ਸਰਹੱਦ ਪਾਰ ਬੈਠੇ ਅਪਰਾਧਿਕ ਤੱ ਤਾਂ ਵਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਿਸ਼ਾਨਾ ਬਣਾਉਣ ਦੀਆਂ ਰਿਪੋਰਟਾਂ ਬੇਹੱਦ ਗੰਭੀਰ ਹਨ ਅਤੇ ਇਨ੍ਹਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਰੱਖਣ ਲਈ ਸਰਹੱਦੀ ਪਿੰਡਾਂ ਤੇ ਸ਼ਹਿਰਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਵੀ ਉਨਾ ਹੀ ਜ਼ਰੂਰੀ ਹੈ, ਜਿੰਨਾ ਕਿ ਸਰਹੱਦ ਉੱਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਬਟਾਲਾ ਸਮੇਤ ਸਮੁੱਚੇ ਮਾਝਾ ਖੇਤਰ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਤੁਰੰਤ ਲੋੜ ਹੈ। ਬਟਾਲਾ ਵਰਗੇ ਇਤਿਹਾਸਕ ਉਦਯੋਗਿਕ ਸ਼ਹਿਰਾਂ ਵਿੱਚ ਮਸ਼ੀਨ ਟੂਲਜ਼ ਤੇ ਇੰਜੀਨੀਅਰਿੰਗ ਉਦਯੋਗਾਂ ਨੂੰ ਮੁੜ ਸੁਰਜੀਤ ਕਰਕੇ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ। ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਉਦਯੋਗਿਕ ਪੈਕੇਜ, ਹੁਨਰ ਵਿਕਾਸ ਕੇਂਦਰ ਤੇ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਲਾਗੂ ਕਰਨੀਆਂ ਚਾਹੀਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵੇਸਟ ਸੋਲਿਡ ਮੈਨੇਜਮੈਂਟ ਪਲਾਂਟ ਦੇ ਵਿਰੋਧ ’ਚ ਡੀ.ਸੀ ਨੂੰ ਦਿੱਤਾ ਮੰਗ ਪੱਤਰ-ਚਾਵਲਾ ਅਗਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੀ ਅੰਤਿਮ ਪ੍ਰਕਾਸ਼ਨਾ ਵਾਲੀ ਵੋਟਰ ਸੂਚੀ ਸਮੇਤ ਸੀ.ਡੀ. (ਬਿਨਾਂ ਫੋਟੋ) ਸਮੂਹ ਮਾਨਤਾ ਪ੍ਰਾਪ...
Ad Position 24