ਵੇਸਟ ਸੋਲਿਡ ਮੈਨੇਜਮੈਂਟ ਪਲਾਂਟ ਦੇ ਵਿਰੋਧ ’ਚ ਡੀ.ਸੀ ਨੂੰ ਦਿੱਤਾ ਮੰਗ ਪੱਤਰ-ਚਾਵਲਾ
ਗੁਰਦਾਸਪੁਰ, 13 ਅਕਤੂਬਰ (ਅਸ਼ੋਕ ਸ਼ਰਮਾ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਲੋਂ ਨੌਸ਼ਹਿਰਾ ਬਹਾਦਰ-ਨਵਾਂ ਪਿੰਡ ਚਾਵਾ ਦੀ ਹੱਦ ਅੰਦਰ ਵੇਸਟ ਸੋਲਿਡ ਮੈਨਜਮੈਂਟ ਪਲਾਟ ਲਗਾਉਣ ਦੇ ਸਬੰਧ ’ਚ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕਮਲਜੀਤ ਚਾਵਲਾ ਨੂੰ ਇਲਾਕੇ ਦੇ ਲੋਕਾਂ ਦਾ ਵਫਦ ਮਿਲਿਆ ਤੇ ਇਸ ਪਲਾਂਟ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਕਮਲਜੀਤ ਚਾਵਲਾ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਇਹ ਮਾਮਲਾ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਉਣ ਤੋਂ ਬਾਅਦ ਇਸ ਪਲਾਂਟ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਲਈ ਕਿਹਾ ਜਾਵੇਗਾ।
ਗੁਰਦਾਸਪੁਰ, 13 ਅਕਤੂਬਰ (ਅਸ਼ੋਕ ਸ਼ਰਮਾ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਲੋਂ ਨੌਸ਼ਹਿਰਾ ਬਹਾਦਰ-ਨਵਾਂ ਪਿੰਡ ਚਾਵਾ ਦੀ ਹੱਦ ਅੰਦਰ ਵੇਸਟ ਸੋਲਿਡ ਮੈਨਜਮੈਂਟ ਪਲਾਟ ਲਗਾਉਣ ਦੇ ਸਬੰਧ ’ਚ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕਮਲਜੀਤ ਚਾਵਲਾ ਨੂੰ ਇਲਾਕੇ ਦੇ ਲੋਕਾਂ ਦਾ ਵਫਦ ਮਿਲਿਆ ਤੇ ਇਸ ਪਲਾਂਟ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਕਮਲਜੀਤ ਚਾਵਲਾ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਇਹ ਮਾਮਲਾ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਉਣ ਤੋਂ ਬਾਅਦ ਇਸ ਪਲਾਂਟ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਲਈ ਕਿਹਾ ਜਾਵੇਗਾ। ਚਾਵਲਾ ਨੇ ਕਿਹਾ ਕਿ ਜੇਕਰ ਵਿਧਾਨ ਸਭਾ ਦੀਨਾਨਗਰ ਦੀ ਹੱਦ ’ਚ ਇਹ ਪਲਾਂਟ ਲੱਗਿਆ ਤਾਂ ਇਲਾਕੇ ਦੇ ਲੋਕ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਭਾਰੀ ਸੰਘਰਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਵਾਲੀ ਜਗ੍ਹਾ ਨਜ਼ਦੀਕ ਧਾਰਮਿਕ ਸਥਾਨ, ਸਕੂਲ, ਤਿਬੜੀ ਛਾਉਣੀ ਤੋਂ ਇਲਾਵਾ ਵੱਡੀ ਆਬਾਦੀ ’ਚ ਲੋਕ ਰਹਿੰਦੇ ਹਨ, ਜਿਸ ਕਰਕੇ ਉਨ੍ਹਾਂ ਦਾ ਜੀਵਨ ਦੁਭਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨਾ ਮਿਲਣ ਕਰਕੇ ਉਨ੍ਹਾਂ ਦੇ ਦਫ਼ਤਰ ਮੰਗ ਪੱਤਰ ਭੇਜਣ ਤੋਂ ਇਲਾਵਾ ਈ.ਮੇਲ ਕਰ ਦਿੱਤੀ ਗਈ ਹੈ ਤੇ ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸ ਵੇਸਟ ਸੋਲਿਡ ਮੈਨੇਜਮੈਂਟ ਪਲਾਂਟ ਨੂੰ ਲਗਾਉਣ ’ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਵੇਸਟ ਸੋਲਿਡ ਪਲਾਂਟ ਲੱਗਾ ਤਾਂ ਲੋਕ ਵੱਡੀ ਗਿਣਤੀ ਵਿਚ ਪੰਜਾਬ ਸਰਕਾਰ ਦਾ ਵਿਰੋਧ ਕਰਕੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਸਰਬਜੀਤ ਸਿੰਘ ਲਾਲੀਆ, ਨਵਜੋਤ ਸਿੰਘ ਸੋਨੂੰ, ਰੂਪ ਸਿੰਘ, ਇਕਬਾਲ ਸਿੰਘ, ਹਰਪ੍ਰੀਤ ਸਿੰਘ, ਕਰਨੈਲ ਸਿੰਘ, ਕੁਲਵਿੰਦਰ ਸਿੰਘ, ਸੋਹਨ ਸਿੰਘ, ਜਗਤਾਰ ਸਿੰਘ, ਮਲਕੀਅਤ ਸਿੰਘ, ਸਮਿੰਦਰ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ |