ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਚ ਮਾਨਸਿਕ ਸਿਹਤ ਸੰਬੰਧੀ ਵਰਕਸ਼ਾਪ ਲਗਾਈ
ਕੋਟਲੀ ਸੂਰਤ ਮੱਲ੍ਹੀ, 13 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.
ਕੋਟਲੀ ਸੂਰਤ ਮੱਲ੍ਹੀ, 13 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਚ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਦਿੱਲੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਕਮਲ ਚੰਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਅਧਿਆਪਕਾਂ ਨੂੰ ਬੱਚਿਆਂ ਦੇ ਮਾਨਸਿਕ ਤਣਾਅ ਨੂੰ ਘਟਾਉਣ, ਉਨ੍ਹਾਂ ’ਚ ਆਤਮ-ਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਆਧੁਨਿਕ ਸਿੱਖਿਆਤਮਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਕਈ ਨਵੀਆਂ ਅਤੇ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਮੂਹ ਅਧਿਆਪਕਾਂ ਨੇ ਸਕੂਲ ਪ੍ਰਿੰਸੀਪਲ ਸ਼ਰਨਜੀਤ ਕੌਰ ਦਾ ਵਰਕਸ਼ਾਪ ਲਗਾਉਣ ’ਤੇ ਧੰਨਵਾਦ ਕੀਤਾ।