ਜ਼ਿਲ੍ਹਾ ਪਠਾਨਕੋਟ ਦੀਆਂ ਤਿੰਨਾਂ ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ
ਚੋਣ ਰੋਲ ਅਬਜ਼ਰਵਰ ਅਜੀਤ ਬਾਲਾਜੀ ਜੋਸ਼ੀ ਨੇ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ
ਪਠਾਨਕੋਟ, 13 ਅਕਤੂਬਰ (ਵਿਨੋਦ)-ਜ਼ਿਲ੍ਹਾ ਪਠਾਨਕੋਟ ’ਚ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ֹ’ ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਸਮੀਖਿਆ ਮੀਟਿੰਗ 12 ਅਕਤੂਬਰ ਨੂੰ ਅਜੀਤ ਬਾਲਾਜੀ ਜੋਸ਼ੀ ਆਈ. ਏ.
ਨ
ਨਵੀਆਂ ਵੋਟਰ ਸੂਚੀਆਂ ਜਾਰੀ ਕਰਦੇ ਹੋਏ ਅਧਿਕਾਰੀ । ਤਸਵੀਰ : ਵਿਨੋਦ
14-10-2026
ਪਠਾਨਕੋਟ, 13 ਅਕਤੂਬਰ (ਵਿਨੋਦ)-ਜ਼ਿਲ੍ਹਾ ਪਠਾਨਕੋਟ ’ਚ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ֹ’ ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਸਮੀਖਿਆ ਮੀਟਿੰਗ 12 ਅਕਤੂਬਰ ਨੂੰ ਅਜੀਤ ਬਾਲਾਜੀ ਜੋਸ਼ੀ ਆਈ.ਏ.ਐਸ. ਪ੍ਰਸ਼ਾਸਕੀ ਸਕੱਤਰ ਆਬਕਾਰੀ ਵਿਭਾਗ ਅਤੇ ਚੋਣ ਰੋਲ ਆਬਜ਼ਰਵਰ ਦੀ ਪ੍ਰਧਾਨਗੀ ਹੇਠ ਹੋਈ । ਇਹ ਉਨ੍ਹਾਂ ਦੇ ਜ਼ਿਲ੍ਹਾ ਪਠਾਨਕੋਟ ਦੇ ਤੀਜੇ ਦੌਰੇ ਦੌਰਾਨ ਆਯੋਜਿਤ ਕੀਤੀ ਗਈ । ਮੀਟਿੰਗ ਵਿਚ ਵੋਟਰ ਸੂਚੀਆਂ ਦੀ ਤਿਆਰੀ, ਸ਼ਿਕਾਇਤਾਂ ਦੇ ਨਿਪਟਾਰੇ, ਅੰਕੜਿਆਂ ਦੀ ਜਾਂਚ, ਅੰਤਿਮ ਪ੍ਰਕਾਸ਼ਨਾ ਤੇ ਨਵੇਂ ਵੋਟਰਾਂ ਦੇ ਵੋਟਰ ਪਹਿਚਾਣ ਪੱਤਰਾਂ ਦੀ ਛਪਾਈ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ । ਮੀਟਿੰਗ ’ਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਪੱਲਵੀ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਰਸ਼ਦੀਪ ਸਿੰਘ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ਼ੰਕਰ ਸ਼ਰਮਾ, ਭੋਆ (ਐੱਸ.ਸੀ.) ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਰਸ਼ਦੀਪ ਸਿੰਘ, ਪਠਾਨਕੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮਨਦੀਪ ਸਿੰਘ ਮਾਨ ਸਮੇਤ ਚੋਣ ਤਹਿਸੀਲਦਾਰ ਸਤਿੰਦਰ ਸਿੰਘ ਅਤੇ ਹੋਰ ਚੋਣ ਅਧਿਕਾਰੀ ਹਾਜ਼ਰ ਸਨ । ਇਸ ਮੌਕੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ । ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਪਠਾਨਕੋਟ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਸੁਜਾਨਪੁਰ, ਭੋਆ (ਐੱਸ.ਸੀ.) ਅਤੇ ਪਠਾਨਕੋਟ ਦੀਆਂ ਅੰਤਿਮ ਵੋਟਰ ਸੂਚੀਆਂ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ। ਇਸੇ ਦਿਨ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀਆਂ ਦੀਆਂ ਛਪੀਆਂ ਕਾਪੀਆਂ ਅਤੇ ਬਿਨਾਂ ਫੋਟੋਆਂ ਵਾਲੀਆਂ ਸੀਡੀਜ਼ ਵੀ ਸੌਂਪੀਆਂ ਗਈਆਂ । ਸਬੰਧਿਤ ਨੁਮਾਇੰਦਿਆਂ ਤੋਂ ਸਮੱਗਰੀ ਪ੍ਰਾਪਤ ਕਰਨ ਦੀਆਂ ਰਸੀਦਾਂ ਵੀ ਲਈਆਂ ਗਈਆਂ । ਚੋਣ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਤੋਂ ਪਹਿਲਾਂ ਉਨ੍ਹਾਂ ਦੀ ਸ਼ੁੱਧਤਾ, ਸੰਪੂਰਨਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਅੰਕੜਾ-ਆਧਾਰਿਤ ਜਾਂਚ ਕੀਤੀ ਗਈ । ਉਨ੍ਹਾਂ ਦੱਸਿਆ ਕਿ 22,5 00 ਨਵੇਂ ਵੋਟਰਾਂ ਦੇ ਪਹਿਚਾਣ ਪੱਤਰ ਛਪਾਈ ਲਈ ਭੇਜੇ । ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ । ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਕਿਸੇ ਵੱਡੀ ਸ਼ਿਕਾਇਤ ਦੀ ਰਿਪੋਰਟ ਨਹੀਂ ਮਿਲੀ ਅਤੇ ਪ੍ਰਾਪਤ ਸ਼ਿਕਾਇਤਾਂ ’ਤੇ ਲੋੜੀਂਦੀ ਕਾਰਵਾਈ ਕੀਤੀ ਗਈ । ਨਵੇਂ ਦਰਜ ਹੋਏ ਵੋਟਰਾਂ ਦੇ ਵੋਟਰ ਫੋਟੋ ਪਹਿਚਾਣ ਪੱਤਰਾਂ (ਈ.ਪੀ.ਆਈ.ਸੀ.) ਦੀ ਛਪਾਈ ਅਤੇ ਸਪੁਰਦਗੀ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ । ਅਧਿਕਾਰੀਆਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਚ ਕੋਈ ਵੀ ਵੋਟਰ ਪਹਿਚਾਣ ਪੱਤਰ ਸਪੁਰਦਗੀ ਲਈ ਬਕਾਇਆ ਨਹੀਂ । ਮੀਟਿੰਗ ਵਿਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਨੇ ਵੀ ਸ਼ਮੂਲੀਅਤ ਕੀਤੀ । ਅੰਤ ਵਿਚ ਪੇਸ਼ ਕੀਤੇ ਗਏ ਰਿਕਾਰਡ ਅਤੇ ਜਾਣਕਾਰੀ ਦੀ ਸਮੀਖਿਆ ਕਰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਨਿਰਧਾਰਿਤ ਮਿਤੀ ’ਤੇ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ। ਵੋਟਰ ਸੂਚੀਆਂ ਦੀ ਛਪਾਈ, ਵੰਡ, ਸ਼ਿਕਾਇਤਾਂ ਦੇ ਨਿਪਟਾਰੇ ਅਤੇ ਨਵੇਂ ਵੋਟਰਾਂ ਦੇ ਪਹਿਚਾਣ ਪੱਤਰਾਂ ਦੀ ਛਪਾਈ ਸਬੰਧੀ ਲੋੜੀਂਦੀ ਕਾਰਵਾਈ ਪੂਰੀ ਕਰ ਲਈ ਗਈ ਹੈ ।