ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਦੇ ਵਿਦਿਆਰਥੀਆਂ ਵਲੋਂ ਅੰਮ੍ਰਿਤਸਰ ਦਾ ਵਿੱਦਿਅਕ ਦੌਰਾ
ਘਰੋਟਾ, 13 ਅਕਤੂਬਰ (ਸੰਜੀਵ ਗੁਪਤਾ)-ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ, ਸੱਭਿਆਚਾਰਕ ਤੇ ਰਾਸ਼ਟਰੀ ਵਿਰਾਸਤਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਵਲੋਂ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਮ੍ਰਿਤਸਰ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ । ਇਸ ਦੌਰੇ ਦੀ ਅਗਵਾਈ ਪ੍ਰਿੰਸੀਪਲ ਵਿਕਾਸ ਸਿੰਘ ਨੇ ਕੀਤੀ ।
ਘਰੋਟਾ, 13 ਅਕਤੂਬਰ (ਸੰਜੀਵ ਗੁਪਤਾ)-ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ, ਸੱਭਿਆਚਾਰਕ ਤੇ ਰਾਸ਼ਟਰੀ ਵਿਰਾਸਤਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਵਲੋਂ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਮ੍ਰਿਤਸਰ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ । ਇਸ ਦੌਰੇ ਦੀ ਅਗਵਾਈ ਪ੍ਰਿੰਸੀਪਲ ਵਿਕਾਸ ਸਿੰਘ ਨੇ ਕੀਤੀ । ਇਸ ਦੌਰੇ ’ਚ ਲਗਭਗ 55 ਵਿਦਿਆਰਥੀਆਂ ਨੇ 12 ਅਧਿਆਪਕਾਂ ਦੀ ਦੇਖ-ਰੇਖ ਹੇਠ ਉਤਸ਼ਾਹ ਨਾਲ ਭਾਗ ਲਿਆ । ਦੌਰੇ ਦੌਰਾਨ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਉਤਸ਼ਾਹ ਤੇ ਖੁਸ਼ੀ ਦੇਖਣ ਨੂੰ ਮਿਲੀ । ਜੰਪਿੰਗ ਪਾਰਕ ਤੇ ਜੰਪਿੰਗ ਜ਼ੋਨ ’ਚ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਦਾ ਆਨੰਦ ਮਾਣਿਆ । ਇਸ ਤੋਂ ਬਾਅਦ ਵਿਦਿਆਰਥੀਆਂ ਨੇ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੇ ਪਵਿੱਤਰ ਸਥਾਨ ਰਾਮ ਤੀਰਥ ਦੇ ਦਰਸ਼ਨ ਕੀਤੇ, ਜਿੱਥੇ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ, ਇਤਿਹਾਸ ਤੇ ਧਾਰਮਿਕ ਪਰੰਪਰਾਵਾਂ ਬਾਰੇ ਜਾਣਨ ਦਾ ਮੌਕਾ ਮਿਲਿਆ । ਇਸ ਯਾਤਰਾ ਦਾ ਸਭ ਤੋਂ ਰੋਮਾਂਚਿਕ ਤੇ ਯਾਦਗਾਰੀ ਪਲ ਅਟਾਰੀ-ਵਾਹਗਾ ਸਰਹੱਦ ’ਤੇ ਕਰਵਾਈ ਗਈ ਬੀਟਿੰਗ ਰਿਟਰੀਟ ਸੈਰੇਮਨੀ ਰਿਹਾ । ਦੇਸ਼ ਭਗਤੀ ਦੇ ਨਾਅਰਿਆਂ, ਜੋਸ਼ ਭਰੇ ਮਾਹੌਲ ਤੇ ਭਾਰਤੀ ਜਵਾਨਾਂ ਦੇ ਅਦੁੱਤੀ ਸਾਹਸ ਤੇ ਅਨੁਸ਼ਾਸਨ ਨੂੰ ਦੇਖ ਕੇ ਵਿਦਿਆਰਥੀ ਭਾਵੁਕ ਹੋ ਗਏ । ਇਸ ਵਿੱਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਤੋਂ ਅੱਗੇ ਵੱਧ ਕੇ ਅਸਲ ਜੀਵਨ ਦੇ ਤਜਰਬਿਆਂ ਨਾਲ ਜੋੜਨਾ ਸੀ ।