14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਠਾਨਕੋਟ ’ਚ ਚੱਲਿਆ ਆਪ੍ਰੇਸ਼ਨ ਕਾਸੋ

ਪਠਾਨਕੋਟ, 13 ਅਕਤੂਬਰ (ਸੁਮਿਤ)-ਪੰਜਾਬ ਸਰਕਾਰ ਤੇ ਡੀ. ਜੀ.

Ad Position 21
No active advertisement
ਆਪ੍ਰੇਸ਼ਨ ਕਾਸੋ ਦੌਰਾਨ ਪਠਾਨਕੋਟ ਪੁੱਜੇ ਆਈ.ਜੀ.ਪੀ. ਰੇਲਵੇ ਪੁਲਿਸ ਬਲਜੋਤ ਸਿੰਘ ਰਾਠੌੜ ਦੇ ਨਾਲ ਐਸ.ਐਸ.ਪੀ. ਮਨਪ੍ਰੀਤ ਸਿੰਘ, ਐਸ.ਪੀ. ਜਗਦੀਸ਼ ਰਾਜ । ਤਸਵੀਰ : ਸੁਮਿਤ 14-10-2026
ਪਠਾਨਕੋਟ, 13 ਅਕਤੂਬਰ (ਸੁਮਿਤ)-ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ’ਚ ਨਸ਼ਾ ਤਸਕਰੀ ’ਚ ਸ਼ਾਮਿਲ ਲੋਕਾਂ ਖ਼ਿਲਾਫ਼ ਆਪ੍ਰੇਸ਼ਨ ਕਾਸੋ ਚਲਾਇਆ ਗਿਆ । ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਵਿਚ ਆਈ.ਜੀ.ਪੀ. ਰੇਲਵੇ ਪੁਲਿਸ ਬਲਜੋਤ ਸਿੰਘ ਰਾਠੌੜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਉਨ੍ਹਾਂ ਦੇ ਨਾਲ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ, ਐਸ.ਪੀ. ਜਗਦੀਸ਼ ਰਾਜ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ । ਇਸ ਮੁਹਿੰਮ ਦੌਰਾਨ ਪੁਲਿਸ ਵਲੋਂ ਚੈਕਿੰਗ ਕੀਤੀ ਗਈ ਤੇ ਨਸ਼ਾ ਤਸਕਰੀ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਕਾਰਵਾਈ ਕੀਤੀ ਗਈ । ਪੁਲਿਸ ਅਧਿਕਾਰੀਆਂ ਨੇ ਮੁਹਿੰਮ ਦੀ ਨਿਗਰਾਨੀ ਕਰਦਿਆਂ ਜਾਂਚ ਪ੍ਰਕਿਰਿਆ ਤੇ ਸੁਰੱਖਿਆ ਪ੍ਰਬੰਧਾਂ ’ਤੇ ਧਿਆਨ ਦਿੱਤਾ । ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ’ਤੇ ਕਾਬੂ ਪਾਉਣਾ ਤੇ ਗੈਰ-ਕਾਨੂੰਨੀ ਕੰਮਾਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨਾ ਹੈ । ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ ਟੀਚੇ ਕੀਤੇ ਹਾਸਿਲ ਅਗਲੀ ਖ਼ਬਰ ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਦੇ ਵਿਦਿਆਰਥੀਆਂ ਵਲੋਂ ਅੰਮ੍ਰਿਤਸਰ ਦਾ ਵਿੱਦਿਅਕ ਦੌਰਾ
Ad Position 24