ਨਸ਼ਿਆਂ ਵਿਰੁੱਧ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ-ਜਸਪ੍ਰੀਤ ਸਿੰਘ ਰਾਣਾ
ਪਠਾਨਕੋਟ, 13 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਪਠਾਨਕੋਟ ਜਸਪ੍ਰੀਤ ਸਿੰਘ ਰਾਣਾ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰਨ ਵਾਲੇ ਵਿਅਕਤੀ ਦਾ ਕਤਲ ਸਮੁੱਚੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਪਠਾਨਕੋਟ, 13 ਅਕਤੂਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਪਠਾਨਕੋਟ ਜਸਪ੍ਰੀਤ ਸਿੰਘ ਰਾਣਾ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰਨ ਵਾਲੇ ਵਿਅਕਤੀ ਦਾ ਕਤਲ ਸਮੁੱਚੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਘਟਨਾ ਨੇ ਪੰਜਾਬ ’ਚ ਲੋਕਾਂ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਹਨ । ਜਸਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਨਸ਼ਿਆਂ ਨੇ ਪਹਿਲਾਂ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਤੇ ਅਨੇਕਾਂ ਪਰਿਵਾਰਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ । ਅਜਿਹੇ ਸਮੇਂ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਕਰਨਾ ਸਰਕਾਰ ਤੇ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕ ਹੀ ਸੁਰੱਖਿਅਤ ਮਹਿਸੂਸ ਨਹੀਂ ਕਰਨਗੇ ਤਾਂ ਸਮਾਜ ਵਿਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਵੱਡਾ ਧੱਕਾ ਲੱਗੇਗਾ । ਜਸਪ੍ਰੀਤ ਸਿੰਘ ਰਾਣਾ ਨੇ ਮੰਗ ਕੀਤੀ ਕਿ ਇਸ ਕਤਲ ਦੇ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ।