13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਠਾਨਕੋਟ ਪੁਲਿਸ ਦੀ ਵੱਡੀ ਕਾਰਵਾਈ-ਦੋ ਮੁਲਜ਼ਮਾਂ ਕੋਲੋਂ ਹੈਰੋਇਨ ਬਰਾਮਦ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਹੋਣ ਦਾ ਸ਼ੱਕ-ਡਰੋਨ ਰਾਹੀਂ ਨਸ਼ਾ ਮੰਗਵਾਉਣ ਸੰਬੰਧੀ ਜਾਂਚ ਜਾਰੀ

ਪਠਾਨਕੋਟ, 13 ਅਕਤੂਬਰ (ਸੁਮਿਤ/ਵਿਨੋਦ)-ਪਠਾਨਕੋਟ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ । ਪੁਲਿਸ ਵਲੋਂ ਇਹ ਕਾਰਵਾਈ ਪੰਜਾਬ ਸਰਕਾਰ ਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ।

Ad Position 21
No active advertisement
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਮਨਪ੍ਰੀਤ ਸਿੰਘ ਤੇ ਬਰਾਮਦ ਹੈਰੋਇਨ। ਤਸਵੀਰ : ਸੁਮਿਤ/ਵਿਨੋਦ 14-10-2026
ਪਠਾਨਕੋਟ, 13 ਅਕਤੂਬਰ (ਸੁਮਿਤ/ਵਿਨੋਦ)-ਪਠਾਨਕੋਟ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ । ਪੁਲਿਸ ਵਲੋਂ ਇਹ ਕਾਰਵਾਈ ਪੰਜਾਬ ਸਰਕਾਰ ਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਨਰੋਟ ਜੈਮਲ ਸਿੰਘ ਦੇ ਮੁੱਖ ਅਫ਼ਸਰ ਨਰੋਟ ਜੈਮਲ ਸਿੰਘ ਪੁਲਿਸ ਅਤੇ ਬੀ.ਐਸ.ਐਫ਼. ਦੇ ਜਵਾਨਾਂ ਸਮੇਤ ਮਾੜੇ ਅਨਸਰਾਂ ਦੀ ਭਾਲ ਵਿਚ ਕੋਹਲੀਆਂ, ਮਜੀਰੀ ਜੱਟਾਂ ਅਤੇ ਤਾਸ਼ ਇਲਾਕੇ ਵੱਲ ਜਾ ਰਹੇ ਸਨ ਕਿ ਇਸ ਦੌਰਾਨ ਪਿੰਡ ਤਾਸ਼ ਨੇੜੇ ਰਾਵੀ ਦਰਿਆ ਵਲੋਂ ਆਉਂਦੇ ਦੋ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਖੱਬੇ ਪਾਸੇ ਪਾਪੂਲਰ ਦੇ ਖੇਤ ਵੱਲ ਮੁੜ ਗਏ । ਪੁਲਿਸ ਪਾਰਟੀ ਨੇ ਦੋਵਾਂ ਨੂੰ ਕਾਬੂ ਕਰ ਲਿਆ । ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਹਿਚਾਣ ਗੁਰਜੀਤ ਸਿੰਘ ਵਾਸੀ ਪਿੰਡ ਮਲੂਕਚੱਕ, ਥਾਣਾ ਦੋਰਾਂਗਲਾ ਜ਼ਿਲ੍ਹਾ ਗੁਰਦਾਸਪੁਰ ਤੇ ਮਲਕੀਤ ਸਿੰਘ ਵਾਸੀ ਪਿੰਡ ਕਟਾਰੂਚੱਕ ਥਾਣਾ ਸਦਰ ਪਠਾਨਕੋਟ ਵਜੋਂ ਹੋਈ । ਪੁਲਿਸ ਵਲੋਂ ਉਪ ਕਪਤਾਨ ਪੁਲਿਸ ਦਿਹਾਤੀ ਪਠਾਨਕੋਟ ਦੀ ਹਾਜ਼ਰੀ ਵਿਚ ਤਲਾਸ਼ੀ ਲਈ ਗਈ, ਜਿਸ ਦੌਰਾਨ 2 ਕਿੱਲੋ 378 ਗ੍ਰਾਮ ਹੈਰੋਇਨ ਵਰਗਾ ਪਦਾਰਥ ਬਰਾਮਦ ਹੋਇਆ । ਡਰੱਗ ਡਿਟੈਕਸ਼ਨ ਕਿੱਟ ਨਾਲ ਜਾਂਚ ਕਰਨ ’ਤੇ ਇਸ ਦੇ ਹੈਰੋਇਨ ਹੋਣ ਦੀ ਪੁਸ਼ਟੀ ਹੋਣ ਦਾ ਪੁਲਿਸ ਨੇ ਦਾਅਵਾ ਕੀਤਾ ਹੈ । ਇਸ ਸਬੰਧੀ ਥਾਣਾ ਨਰੋਟ ਜੈਮਲ ਸਿੰਘ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਮੁਕੱਦਮਾ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਪੁਲਿਸ ਅਨੁਸਾਰ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵਾਂ ਮੁਲਜ਼ਮਾਂ ਦੇ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਨਾਲ ਸੰਪਰਕ ਸਨ ਅਤੇ ਉਹ ਕਥਿਤ ਤੌਰ ’ਤੇ ਡਰੋਨ ਰਾਹੀਂ ਨਸ਼ਾ ਮੰਗਵਾਉਂਦੇ ਸਨ । ਪੁਲਿਸ ਵਲੋਂ ਇਸ ਪਹਿਲੂ ਸਮੇਤ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਹੋਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ । ਇਨ੍ਹਾਂ ਵਿਚ 8 ਮਾਰਚ 2024 ਨੂੰ ਥਾਣਾ ਬਹਿਰਾਮਪੁਰ ਵਿਖੇ ਦਰਜ ਮੁਕੱਦਮੇ ਵਿਚ 470 ਗ੍ਰਾਮ ਹੈਰੋਇਨ ਦੀ ਬਰਾਮਦਗੀ ਅਤੇ 9 ਮਾਰਚ 2024 ਨੂੰ ਥਾਣਾ ਦੋਰਾਂਗਲਾ ਵਿਖੇ ਦਰਜ ਮੁਕੱਦਮੇ ਵਿਚ 875 ਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਦਾ ਜ਼ਿਕਰ ਕੀਤਾ ਗਿਆ ਹੈ । ਐਸ.ਐਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਦੌਰਾਨ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਨਸ਼ਾ ਤਸਕਰੀ ਦੇ ਨੈਟਵਰਕ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ । ਐਸ.ਐਸ.ਪੀ. ਮਨਪ੍ਰੀਤ ਸਿੰਘ ਨੇ ਕਿਹਾ ਕਿ ਪਠਾਨਕੋਟ ਪੁਲਿਸ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਅਪਰਾਧੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਵਚਨਬੱਧ ਹੈ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਲੱਬ ਸੁਜਾਨਪੁਰ ਵਲੋਂ ਸਜਾਈ ਗਈ ਪ੍ਰਭੂ ਸ੍ਰੀ ਰਾਮ ਜੀ ਦੀ ਬਰਾਤ ਅਗਲੀ ਖ਼ਬਰ ਪਿੰਡ ਦਰਸ਼ੋਪੁਰ ਨੂੰ ਕੈਬਨਿਟ ਮੰਤਰੀ ਕਟਾਰੂਚੱਕ ਨੇ ਦਿੱਤਾ ਕਮਿਊਨਿਟੀ ਹਾਲ ਦਾ ਤੋਹਫ਼ਾ 7 ਲੱਖ ਦੀ ਲਾਗਤ ਨਾਲ ਤਿਆਰ ਕਮਿਊ...
Ad Position 24