ਲਾਇਨਜ਼ ਕਲੱਬ ਵਲੋਂ ਮੁਫ਼ਤ ਮੈਡੀਕਲ ਕੈਂਪ, 325 ਮਰੀਜ਼ਾਂ ਦੀ ਜਾਂਚ
ਪਠਾਨਕੋਟ, 13 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਰੂਰਲ ਮਿਸ਼ਨ ਤਹਿਤ ਪਿੰਡ ਪੱਡਿਆ ਲਾਹੜੀ ਵਿਖੇ ਨਵੀਨ ਅਗਰਵਾਲ ਦੇ ਇੱਟਾਂ ਦੇ ਭੱਠੇ ’ਤੇ ਕਲੱਬ ਪ੍ਰਧਾਨ ਡਾ: ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ । ਇਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਨੇ ਲਗਭਗ 325 ਲੋਕਾਂ ਦੀ ਸਿਹਤ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਤੇ ਲੋੜੀਂਦੀ ਡਾਕਟਰੀ ਸਲਾਹ ਦਿੱਤੀ ।
ਪਠਾਨਕੋਟ, 13 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਰੂਰਲ ਮਿਸ਼ਨ ਤਹਿਤ ਪਿੰਡ ਪੱਡਿਆ ਲਾਹੜੀ ਵਿਖੇ ਨਵੀਨ ਅਗਰਵਾਲ ਦੇ ਇੱਟਾਂ ਦੇ ਭੱਠੇ ’ਤੇ ਕਲੱਬ ਪ੍ਰਧਾਨ ਡਾ: ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ । ਇਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਨੇ ਲਗਭਗ 325 ਲੋਕਾਂ ਦੀ ਸਿਹਤ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਤੇ ਲੋੜੀਂਦੀ ਡਾਕਟਰੀ ਸਲਾਹ ਦਿੱਤੀ । ਕੈਂਪ ’ਚ ਨਿਤਿਨ ਆਈ ਕੇਅਰ ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾ: ਨਿਤਿਨ ਗੁਪਤਾ, ਰੰਧਾਵਾ ਮਲਟੀਸਪੈਸ਼ਲਿਟੀ ਹਸਪਤਾਲ ਦੇ ਡਾ: ਸਾਹਿਲ, ਡਾ: ਜੋਨੀ ਤੇ ਚਮੜੀ ਰੋਗਾਂ ਦੇ ਮਾਹਿਰ ਡਾ: ਵਿਕਾਸ ਨੇ ਸੇਵਾਵਾਂ ਦਿੱਤੀਆਂ । ਡਾ: ਤਰਸੇਮ ਸਿੰਘ ਨੇ ਕਿਹਾ ਕਿ ਕਲੱਬ ਵਲੋਂ ਪੇਂਡੂ ਖੇਤਰਾਂ ਅਤੇ ਇੱਟਾਂ ਦੇ ਭੱਠਿਆਂ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ । ਇਸ ਮੌਕੇ ਅਨਿਲ ਅਗਰਵਾਲ, ਕਲੱਬ ਸਕੱਤਰ ਅਵਤਾਰ ਅਬਰੋਲ, ਖ਼ਜ਼ਾਨਚੀ ਪ੍ਰਵੀਨ ਅਗਰਵਾਲ, ਪੀ.ਆਰ.ਓ. ਰਵਨੀਤ ਗੱਡ, ਐਚ.ਐਸ. ਮੈਨੀ, ਬਲਵਿੰਦਰ ਸਿੰਘ, ਸੁਰਿੰਦਰ ਮਹਾਜਨ, ਅਮਿਤ ਕੁਮਾਰ ਅਤੇ ਮਹਿੰਦਰ ਪਾਲ ਸਮੇਤ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ ।