14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੀ.ਪੀ.ਆਈ (ਐਮ-ਐਲ) ਨਿਊ ਡੈਮੋਕਰੇਸੀ ਵਲੋਂ ਪੂਰਨ ਹਮਾਇਤ ਦਾ ਐਲਾਨ

ਗੁਰਦਾਸਪੁਰ, 14 ਅਕਤੂਬਰ (ਗੁਰਪ੍ਰਤਾਪ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ। ਜਿਸ ’ਚ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਅਮਰਜੀਤ ਸਿੰਘ ਰੜਾ, ਸੁਖਦੇਵ ਸਿੰਘ ਭੋਜਰਾਜ, ਸਤਨਾਮ ਸਿੰਘ ਬਾਗੜੀਆਂ, ਮਨਪ੍ਰੀਤ ਸਿੰਘ ਬਾਠ, ਸੁਖਪਾਲ ਸਿੰਘ ਡੱਫਰ, ਰਜਿੰਦਰ ਸਿੰਘ ਜਫਰਵਾਲ, ਰਘਵੀਰ ਸਿੰਘ ਭੰਗਾਲਾ, ਸੋਨੂ ਔਲਖ, ਸ਼ੇਰਾ ਅਠਵਾਲ, ਰਾਮਪਾਲ ਸ਼ਰਮਾ, ਕੰਵਲਜੀਤ ਸਿੰਘ ਖੁਸ਼ਹਾਲਪੁਰ ਤੇ ਨਸੀਬ ਸਿੰਘ ਸਾਂਗਣਾ ਸਮੇਤ ਕਈ ਮੁੱਖ ਆਗੂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 15-10-2026
ਗੁਰਦਾਸਪੁਰ, 14 ਅਕਤੂਬਰ (ਗੁਰਪ੍ਰਤਾਪ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ। ਜਿਸ ’ਚ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਅਮਰਜੀਤ ਸਿੰਘ ਰੜਾ, ਸੁਖਦੇਵ ਸਿੰਘ ਭੋਜਰਾਜ, ਸਤਨਾਮ ਸਿੰਘ ਬਾਗੜੀਆਂ, ਮਨਪ੍ਰੀਤ ਸਿੰਘ ਬਾਠ, ਸੁਖਪਾਲ ਸਿੰਘ ਡੱਫਰ, ਰਜਿੰਦਰ ਸਿੰਘ ਜਫਰਵਾਲ, ਰਘਵੀਰ ਸਿੰਘ ਭੰਗਾਲਾ, ਸੋਨੂ ਔਲਖ, ਸ਼ੇਰਾ ਅਠਵਾਲ, ਰਾਮਪਾਲ ਸ਼ਰਮਾ, ਕੰਵਲਜੀਤ ਸਿੰਘ ਖੁਸ਼ਹਾਲਪੁਰ ਤੇ ਨਸੀਬ ਸਿੰਘ ਸਾਂਗਣਾ ਸਮੇਤ ਕਈ ਮੁੱਖ ਆਗੂ ਸ਼ਾਮਿਲ ਹੋਏ। ਮੀਟਿੰਗ ਤੋਂ ਬਾਅਦ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਨੂੰ ਮਹਿਜ਼ ਇਕ ਸਿਆਸੀ ਡਰਾਮਾ ਤੇ ਸਟੰਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਕੀਕਤ ’ਚ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੀ ਪੰਜਾਬ ਅੰਦਰ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੰਬੇ ਸਮੇਂ ਤੋਂ ਆਵਾਜ਼ ਬੁਲੰਦ ਕਰ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਸ਼ਰੇਆਮ ਗੋਲੀਆਂ ਮਾਰ ਕੇ ਕੀਤਾ ਕਤਲ ਇਸ ਪ੍ਰਸ਼ਾਸਨਿਕ ਨਾਕਾਮੀ ਦਾ ਸਪੱਸ਼ਟ ਸਬੂਤ ਹੈ। ਆਗੂਆਂ ਨੇ ਦੱਸਿਆ ਕਿ ਵਾਰਦਾਤ ਦੀ ਵੀਡੀਓ ’ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਵਿਅਕਤੀ ਨੇ ਕਿਸੇ ਨਾਲ ਫੋਨ ’ਤੇ ਗੱਲਬਾਤ ਕਰਨ ਤੋਂ ਬਾਅਦ ਹੀ ਗੋਲੀਆਂ ਚਲਾਈਆਂ। ਇਸ ਤੋਂ ਇਲਾਵਾ ਪਰਵਿੰਦਰ ਵਲੋਂ ਆਪਣੇ ਆਖਰੀ ਸਮੇਂ ਲਾਈਵ ਹੋ ਕੇ ਮੈਡੀਕਲ ਸਟੋਰ ’ਤੇ ਬਣਾਈ ਵੀਡੀਓ ਵਿਚ ਡੀ.ਐੱਸ.ਪੀ ਨੂੰ ਵਾਰ-ਵਾਰ ਫੋਨ ਕਰਨ ਦਾ ਜ਼ਿਕਰ ਇਹ ਸਾਬਤ ਕਰਦਾ ਹੈ ਕਿ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਵੇਚੇ ਜਾਣ ਦੀ ਭਲੀ-ਭਾਂਤ ਜਾਣਕਾਰੀ ਸੀ। ਇਸ ਲਈ ਐੱਸ.ਕੇ.ਐੱਮ ਗੈਰ-ਰਾਜਨੀਤਿਕ ਇਹ ਮੰਗ ਕਰਦਾ ਹੈ ਕਿ ਇਸ ਮਾਮਲੇ ਦੀ ਸੀ . ਬੀ.ਆਈ ਜਾਂਚ ਕਰਵਾਈ ਜਾਵੇ ਅਤੇ ਮਾਣਯੋਗ ਹਾਈਕੋਰਟ ਇਸ ਦਾ ‘ਸੂਮੋਟੋ’ ਨੋਟਿਸ ਲਵੇ। ਮੋਰਚੇ ਨੇ ਮੰਗ ਕੀਤੀ ਕਿ ਜਿਸ ਵੀ ਥਾਣੇ ਦੇ ਖੇਤਰ ਵਿਚ ਨਸ਼ਾ ਵਿਕਦਾ ਹੈ, ਉੱਥੋਂ ਦੇ ਸਬੰਧਿਤ ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਦੀ ਜਵਾਬਦੇਹੀ ਤੈਅ ਕਰਕੇ ਉਨ੍ਹਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਜਾਵੇ। ਨਸ਼ਿਆਂ ਵਿਰੁੱਧ ਲੜਦੇ ਹੋਏ ਆਪਣੀ ਸ਼ਹਾਦਤ ਦੇਣ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਮੇਟੀ ਵਲੋਂ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਅਤੇ ਹਰ ਇਕ ਪ੍ਰੋਗਰਾਮ ਦੀ ਐੱਸ.ਕੇ.ਐੱਮ ਗੈਰ-ਸਿਆਸੀ ਵਲੋਂ ਪੂਰਨ ਹਮਾਇਤ ਕੀਤੀ ਜਾਵੇਗੀ। ਆਗੂਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਉਸ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ, ਜਿਸ ਵਿਚ ਉਨ੍ਹਾਂ ਇਸ ਕਤਲ ਨੂੰ ਨਿੱਜੀ ਰੰਜਿਸ਼ ਕਰਾਰ ਦਿੱਤਾ ਸੀ।
Ad Position 22
No active advertisement
ਪਿਛਲੀ ਖ਼ਬਰ ਬਰਸੀ ਸਮਾਗਮ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਸਬੰਧੀ ਆਰ.ਐੱਮ.ਪੀ. ਡਾਕਟਰਾਂ ਦੀ ਮੀਟਿੰਗ ਅਗਲੀ ਖ਼ਬਰ ਬੀਬੜੀਆਂ ਮਾਈਆਂ ਸ਼ਹਿਣਾ ਦਾ ਮੇਲਾ 18 ਨੂੰ
Ad Position 24