15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਝੋਟਾ ਦੇ ਹੱਕ ’ਚ ਮਾਨਸਾ ਪਹੁੰਚਣ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਘਰਾਂ ’ਚ ਕੀਤਾ ਨਜਰਬੰਦ

ਗੁਰਦਾਸਪੁਰ, 14 ਅਕਤੂਬਰ (ਚੱਕਰਾਜਾ)-ਨਸ਼ੇ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਬੀਤੇ ਕੱਲ੍ਹ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਹੱਕ ’ਚ ਲਗਾਤਾਰ ਜਥੇਬੰਦੀਆਂ ਮਾਨਸਾ ਵੱਲ ਨੂੰ ਕੂਚ ਕਰ ਰਹੀਆਂ ਹਨ।

Ad Position 21
No active advertisement
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਪ੍ਰਧਾਨ ਦੇ ਘਰ ਦੇ ਬਾਹਰ ਖੜ੍ਹੀ ਪੁਲਿਸ ਦੀ ਗੱਡੀ। ਤਸਵੀਰ: ਵਿਸ਼ਾਲ ਮੁੰਨਾ 15-10-2026
ਗੁਰਦਾਸਪੁਰ, 14 ਅਕਤੂਬਰ (ਚੱਕਰਾਜਾ)-ਨਸ਼ੇ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਬੀਤੇ ਕੱਲ੍ਹ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਹੱਕ ’ਚ ਲਗਾਤਾਰ ਜਥੇਬੰਦੀਆਂ ਮਾਨਸਾ ਵੱਲ ਨੂੰ ਕੂਚ ਕਰ ਰਹੀਆਂ ਹਨ। ਅੱਜ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀਆਂ ਦੇ ਆਗੂਆਂ ਨੇ ਵੀ ਗੁਰਦਾਸਪੁਰ ਤੋਂ ਮਾਨਸਾ ਪਹੁੰਚਣਾ ਸੀ ਤਾਂ ਜੋ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾ ਸਕੇ। ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਨੂੰ ਘਰ ਵਿਚ ਹੀ ਨਜਰਬੰਦ ਕਰ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਨਸ਼ਾ ਵੱਧਦਾ ਜਾ ਰਿਹਾ ਹੈ ਤੇ ਨਸ਼ੇ ਖਿਲਾਫ ਬੋਲਣ ਵਾਲਿਆਂ ਨੂੰ ਗੋਲੀਆਂ ਮਾਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰਾਂ ’ਤੇ ਵੀ ਨਸ਼ਾ ਵਿੱਕ ਰਿਹਾ ਹੈ, ਉਹ ਵੀ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਬੰਦ ਦਾ ਪੂਰਨ ਸਮਰਥਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਨੌਸ਼ਹਿਰਾ ਇਕਾਈ ਵਲੋਂ ਕੂੜਾ ਡੰਪ ਪਲਾਂਟ ਦਾ ਕੀਤਾ ਵਿਰੋਧ ਅਗਲੀ ਖ਼ਬਰ ਪਿੰਡ ਦਿਓਲ ਦੇ ਦੋ ਕਿਸਾਨਾਂ ਦੀਆਂ ਮੱਝਾਂ ਚੋਰੀ * ਕਿਸਾਨਾਂ ਨੇ ਸ਼ਨਾਖਤ ਕੀਤੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਮੱਝਾਂ ਵ...
Ad Position 24