15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਿਸਾਨ ਜਥੇਬੰਦੀਆਂ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੇ ਮੁੱਖ ਮੰਤਰੀ ਤੇ ਡੀ.ਜੀ.ਪੀ. ਦਾ ਪੁਤਲਾ ਫੂਕਿਆ

ਫਤਹਿਗੜ੍ਹ ਚੂੜੀਆਂ, 14 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਮਾਨਸਾ ਵਿਖੇ ਨਸ਼ਾ ਵਿਰੋਧੀ ਸ਼ਖਸ਼ੀਅਤ ਪਰਵਿੰਦਰ ਸਿੰਘ ਝੋਟਾ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਮੈਡੀਕਲ ਸਟੋਰ ਵਾਲੇ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਕਰਕੇ ਸ਼ਹਿਰ ਫਤਹਿਗੜ੍ਹ ਚੂੜੀਆਂ ਦੇ ਪੁਰਾਣੇ ਬੱਸ ਸਟੈਂਡ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਰੋਸ ਧਰਨੇ ਵਿਚ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 15-10-2026
ਫਤਹਿਗੜ੍ਹ ਚੂੜੀਆਂ, 14 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਮਾਨਸਾ ਵਿਖੇ ਨਸ਼ਾ ਵਿਰੋਧੀ ਸ਼ਖਸ਼ੀਅਤ ਪਰਵਿੰਦਰ ਸਿੰਘ ਝੋਟਾ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਮੈਡੀਕਲ ਸਟੋਰ ਵਾਲੇ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਕਰਕੇ ਸ਼ਹਿਰ ਫਤਹਿਗੜ੍ਹ ਚੂੜੀਆਂ ਦੇ ਪੁਰਾਣੇ ਬੱਸ ਸਟੈਂਡ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਰੋਸ ਧਰਨੇ ਵਿਚ ਸ਼ਾਮਿਲ ਹੋਏ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਸਿੱਧੇ ਰੂਪ ਵਿਚ ਨਸ਼ਿਆਂ ਦੇ ਵਪਾਰੀਆਂ ਨਾਲ ਰਾਬਤਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਸੂਰ ਸਿਰਫ ਇਹੀ ਹੈ ਕਿ ਉਹ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਮਾਜ ਸੇਵੀ ਬਣ ਕੇ ਸੰਘਰਸ਼ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਉਸ ਦਾ ਕਤਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ 15 ਅਕਤੂਬਰ ਦੇ ਬੰਦ ਦੇ ਸੰਬੰਧ ਵਿਚ ਪੂਰਨ ਤੌਰ ’ਤੇ ਹਮਾਇਤ ਦੇ ਕੇ ਇਕਜੁੱਟਤਾ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦਾਦੂਯੋਧ, ਜੁਗਰਾਜ ਸਿੰਘ ਲਾਲਾ ਨੰਗਲ, ਗੁਰਵੰਤ ਸਿੰਘ ਝੰਜੀਆਂ, ਦਲਵਿੰਦਰ ਸਿੰਘ ਡੋਗਰ, ਡਾ. ਸਤਪਾਲ ਸਿੰਘ, ਕੰਵਲਜੀਤ ਸਿੰਘ ਬਿਜਲੀਵਾਲ, ਕਵੀਸ਼ਰ ਹਰਜੀਤ ਸਿੰਘ ਸਰਫਕੋਟ, ਹਰਜੀਤ ਸਿੰਘ ਲਾਲਾ ਨੰਗਲ, ਹਰਦੇਵ ਸਿੰਘ ਘਨੱਈਆ, ਨਵਜੋਤ ਸਿੰਘ ਕਾਲਾ ਅਫਗਾਨਾ, ਪ੍ਰਭਜੀਤ ਕੌਰ ਬਟਾਲਾ, ਮਨਜਿੰਦਰ ਸਿੰਘ, ਦਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਸਰਕਾਰ ਦੀ ਸ਼ਹਿ ਕਰਾਰ ਦਿੰਦਿਆਂ ਪੰਜਾਬ ਬੰਦ ਨੂੰ ਦਿੱਤੀ ਪੂਰਨ ਹਮਾਇਤ ਅਗਲੀ ਖ਼ਬਰ ਪਿੰਡ ਡੋਗਰ ਦੀ ਸਾਂਝੀ ਜ਼ਮੀਨ ਉੱਪਰ ਨਾਜਾਇਜ਼ ਕਬਜ਼ੇ ਤੇ ਉਸਾਰੀਆਂ ਨੂੰ ਲੈ ਕੇ ਪਿੰਡ ਦੀ ਮੌਜੂਦਾ ਸਰਪੰਚ ਖਿਲਾਫ਼ ਨਾਅਰੇਬਾਜ...
Ad Position 24