ਪੀ.ਐਮ. ਸ੍ਰੀ ਕੇ.ਐਫ.ਸੀ. ਸਕੂਲ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
ਪਠਾਨਕੋਟ, 14 ਅਕਤੂਬਰ (ਸੰਧੂ)-ਪੀ. ਐਮ.
ਪਠਾਨਕੋਟ, 14 ਅਕਤੂਬਰ (ਸੰਧੂ)-ਪੀ.ਐਮ. ਸ੍ਰੀ ਕੇ.ਐਫ.ਸੀ. ਸਕੂਲ ਪਠਾਨਕੋਟ ਵਿਖੇ ਪ੍ਰਿੰਸੀਪਲ ਸੁਤੰਤਰ ਕੁਮਾਰ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ । ਇਸ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ । ਇਸ ਮੌਕੇ ਮੀਨੂ ਜਯੋਤੀ, ਸੁਜਾਤਾ, ਅਨੀਤਾ, ਨੀਤੂ, ਸੁਨੀਤਾ ਅਤੇ ਪ੍ਰਿਯੰਕਾ ਅਧਿਆਪਕਾਵਾਂ ਨੇ ਸਰਗਰਮ ਭੂਮਿਕਾ ਨਿਭਾਉਂਦਿਆਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ । ਇਸ ਪਹਿਲਕਦਮੀ ਰਾਹੀਂ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ।