14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਿਆਂ ਵਿਰੁੱਧ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਦੇਣ ਲਈ ਯੂਥ ਕਾਂਗਰਸ ਨੇ ਕੱਢਿਆ ਮੋਮਬੱਤੀ ਮਾਰਚ

ਸ਼ਾਹਪੁਰ ਕੰਢੀ, 14 ਅਕਤੂਬਰ (ਰਣਜੀਤ ਸਿੰਘ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵਕ ਨੂੰ ਦੁਕਾਨਦਾਰ ਵਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਉਸ ਨੂੰ ਸ਼ਰਧਾਂਜਲੀ ਦੇਣ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪੱਮੀ ਪਠਾਨੀਆ ਦੀ ਅਗਵਾਈ ਹੇਠ ਸ਼ਾਹਪੁਰ ਕੰਢੀ ਵਿਖੇ ਕੈਂਡਲ ਮਾਰਚ ਕੱਢਿਆ ਗਿਆ । ਜਿਸ ’ਚ ਪਰਵਿੰਦਰ ਸਿੰਘ ਝੋਟਾ ਅਮਰ ਰਹੇ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ ।

Ad Position 21
No active advertisement
ਅਜੀਤ ਡੈਸਕ 15-10-2026
ਸ਼ਾਹਪੁਰ ਕੰਢੀ, 14 ਅਕਤੂਬਰ (ਰਣਜੀਤ ਸਿੰਘ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵਕ ਨੂੰ ਦੁਕਾਨਦਾਰ ਵਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਉਸ ਨੂੰ ਸ਼ਰਧਾਂਜਲੀ ਦੇਣ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪੱਮੀ ਪਠਾਨੀਆ ਦੀ ਅਗਵਾਈ ਹੇਠ ਸ਼ਾਹਪੁਰ ਕੰਢੀ ਵਿਖੇ ਕੈਂਡਲ ਮਾਰਚ ਕੱਢਿਆ ਗਿਆ । ਜਿਸ ’ਚ ਪਰਵਿੰਦਰ ਸਿੰਘ ਝੋਟਾ ਅਮਰ ਰਹੇ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ । ਪੱਮੀ ਪਠਾਨੀਆ ਨੇ ਕਿਹਾ ਕਿ ਇਹ ਕਤਲ ਸਰਕਾਰ ਦੀ ਨਾਲਾਇਕੀ ਕਾਰਨ ਹੋਇਆ ਹੈ । ਸਰਕਾਰ ਨਸ਼ੇ ਦੇ ਵਪਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ, ਦਿਨੋਂ-ਦਿਨ ਪੰਜਾਬ ਅੰਦਰ ਨਸ਼ਾ ਵੱਧਦਾ ਜਾ ਰਿਹਾ ਹੈ। ਨਿੱਤ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ । ਝੋਟੇ ਦੀ ਮੌਤ ਪੰਜਾਬ ਸਰਕਾਰ ਉੱਪਰ ਸਵਾਲ ਖੜੇ ਕਰਦੀ ਹੈ । ਉਨ੍ਹਾਂ ਇਸ ਘਟਨਾ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ । ਇਸ ਮੌਕੇ ਸੁਨੀਲ ਗੋਲਡੀ, ਡਾ: ਆਰ.ਕੇ. ਸਲਹੋਤਰਾ, ਮਾਸਟਰ ਪ੍ਰਸ਼ੋਤਮ, ਮਨਜੀਤ ਮਿਨਹਾਸ, ਰਵਿੰਦਰ ਕੁਮਾਰ, ਵਿਸ਼ਾਲ, ਅਮਨ ਸਿੰਘ, ਸਾਜਨ, ਵਿਵੇਕ, ਅਸ਼ੋਕ ਕੁਮਾਰ, ਮੋਹਿਤ ਮਹਿਰਾ ਅਤੇ ਅਭੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਕਾਨੂੰਨੀ ਵਿਵਸਥਾ ’ਤੇ ਟੀਨਾ ਚੌਧਰੀ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਅਹਿਮ-ਤ੍ਰਿਪਤਾ ਪੁੰਜ
Ad Position 24