ਭਾਜਪਾ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ
ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਪਠਾਨਕੋਟ, 14 ਅਕਤੂਬਰ (ਸੁਮਿਤ)-ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਮਾਨਸਾ ’ਚ ਪਰਮਿੰਦਰ ਸਿੰਘ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਸੂਬਾ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕੀਤਾ ।
ਪਠਾਨਕੋਟ, 14 ਅਕਤੂਬਰ (ਸੁਮਿਤ)-ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਮਾਨਸਾ ’ਚ ਪਰਮਿੰਦਰ ਸਿੰਘ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਸੂਬਾ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕੀਤਾ । ਪ੍ਰਦਰਸ਼ਨ ’ਚ ਵਿਧਾਇਕ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਅਸ਼ਵਨੀ ਸ਼ਰਮਾ ਨੇ ਮਾਨਸਾ ’ਚ ਪਰਮਿੰਦਰ ਸਿੰਘ ਦੇ ਕਤਲ ਦੀ ਘਟਨਾ ’ਤੇ ਰੋਸ ਜਤਾਉਂਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ । ਉਨ੍ਹਾਂ ਕਿਹਾ ਕਿ ਸੂਬੇ ਵਿਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ । ਆਗੂਆਂ ਸਰਕਾਰ ਤੋਂ ਕਾਨੂੰਨ ਵਿਵਸਥਾ ਵਿਚ ਸੁਧਾਰ ਲਿਆਉਣ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ । ਇਸ ਮੌਕੇ ਨਾਰਥ ਮੰਡਲ ਪ੍ਰਧਾਨ ਨਿਪੁਨ ਗੁਪਤਾ, ਸਾਊਥ ਮੰਡਲ ਪ੍ਰਧਾਨ ਅਮਨ ਸ਼ਰਮਾ, ਯੋਗੇਸ਼ ਠਾਕੁਰ, ਰਾਜ ਕੁਮਾਰ ਗੁਪਤਾ, ਵਿਪਨ ਮਹਾਜਨ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਕੌਂਸਲਰ ਪਾਰਸ ਕਸ਼ਯਪ, ਸਕੱਤਰ ਐਡਵੋਕੇਟ ਮੀਨਾ ਤਰਨਾਚ ਆਦਿ ਮੌਜੂਦ ਸਨ । ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸੂਬੇ ’ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕੀਤੀ ।