14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸੀ.ਟੀ.ਯੂ. ਦੇ ਸੂਬਾ ਮੀਤ ਪ੍ਰਧਾਨ ਤੇ ਥੀਨ ਡੈਮ ਵਰਕਰਜ਼ ਯੂਨੀਅਨ ਦੇ ਪ੍ਰਧਾਨ ਕਾਮਰੇਡ ਜਸਵੰਤ ਸਿੰਘ ਸੰਧੂ ਨਹੀਂ ਰਹੇ

ਸ਼ਾਹਪੁਰ ਕੰਢੀ, 14 ਅਕਤੂਬਰ (ਰਣਜੀਤ ਸਿੰਘ)-ਸੀ. ਟੀ.

Ad Position 21
No active advertisement
ਫਾਇਲ ਫੋਟੋ ਜਸਵੰਤ ਸਿੰਘ ਸੰਧੂ 15-10-2026
ਸ਼ਾਹਪੁਰ ਕੰਢੀ, 14 ਅਕਤੂਬਰ (ਰਣਜੀਤ ਸਿੰਘ)-ਸੀ.ਟੀ.ਯੂ. ਪੰਜਾਬ ਦੇ ਸੂਬਾ ਮੀਤ ਪ੍ਰਧਾਨ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐਮ.ਪੀ.ਆਈ. ਦੇ ਕਮੇਟੀ ਮੈਂਬਰ ਤੇ ਥੀਨ ਡੈਮ ਵਰਕਰਜ਼ ਯੂਨੀਅਨ ਦੇ ਕਾਮਰੇਡ ਜਸਵੰਤ ਸਿੰਘ ਸੰਧੂ (65) ਦੀ ਹੋਈ ਅਚਾਨਕ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ । ਬੀਤੀ ਰਾਤ ਲਗਭਗ 11:30 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਹੜਾ ਉਨ੍ਹਾਂ ਲਈ ਘਾਤਕ ਸਾਬਤ ਹੋਇਆ । ਉਨ੍ਹਾਂ ਦਾ ਅੰਤਿਮ ਸੰਸਕਾਰ 16 ਅਕਤੂਬਰ ਨੂੰ ਕੀਤਾ ਜਾਵੇਗਾ । ਇਨ੍ਹਾਂ ਦੀ ਹੋਈ ਅਚਾਨਕ ਮੌਤ ’ਤੇ ਕਾਮਰੇਡ ਨੱਥਾ ਸਿੰਘ, ਕਾਮਰੇਡ ਸ਼ਿਵ ਕੁਮਾਰ, ਕਾਮਰੇਡ ਹਰਿੰਦਰ ਸਿੰਘ ਰੰਧਾਵਾ, ਸਕੱਤਰ ਸਿੰਘ, ਜਨਕ ਰਾਜ, ਵਿਜੇ ਕੁਮਾਰ, ਸਲਵਿੰਦਰ ਸਿੰਘ ਲਾਧੂਪੁਰ, ਰਵਿੰਦਰ ਸਿੰਘ ਜੱਗਾ, ਓ.ਪੀ. ਵਰਮਾ, ਗੁਰਨਾਮ ਸਿੰਘ ਸੈਣੀ, ਹਿਤੇਸ਼ ਸ਼ਰਮਾ, ਅਜੇ ਅਭਿਸ਼ੇਕ, ਯੁਗੇਸ਼ਵਰ ਸਲਾਰੀਆ, ਨਿਰਵੇਸ਼ ਡੋਗਰਾ, ਰਾਜੀਵ ਅਵਸਥੀ, ਇੰਟਕ ਪ੍ਰਧਾਨ ਵਿਜੇ ਕੁਮਾਰ ਅਤੇ ਗਿਆਨ ਚੰਦ ਲੂੰਬਾ ਆਦਿ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ।
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਚੋਰੀ ਦੇ ਦੋਸ਼ ਹੇਠ 6 ਕਾਬੂ- 9 ਮੋਬਾਈਲ ਬਰਾਮਦ ਅਗਲੀ ਖ਼ਬਰ ਭਾਜਪਾ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
Ad Position 24