ਜੀ.ਐਨ.ਡੀ.ਯੂ ਕਾਲਜ ਦੇ ਐਮ.ਐਸ.ਸੀ ਗਣਿਤ ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ
ਪਠਾਨਕੋਟ, 15 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਐਮ. ਐੱਸ.
ਪਠਾਨਕੋਟ, 15 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਐਮ.ਐੱਸ.ਸੀ ਗਣਿਤ ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ। ਨਤੀਜਿਆਂ ਅਨੁਸਾਰ ਮਾਨਵੀ ਨੇ 7.40 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ ’ਚ ਪਹਿਲਾ, ਚੰਚਲ ਨਵਲ ਨੇ 7.00 ਸੀ.ਜੀ.ਪੀ.ਏ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ ’ਤੇ ਤੀਜਾ ਤੇ ਕਾਲਜ ’ਚ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਾਜਨ ਨੇ 6.40 ਸੀ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ ’ਚ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਗਣਿਤ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ: ਅਭਿਨਵ ਜੱਜਵਾਲ, ਪ੍ਰੋਫੈਸਰ ਰਵਿੰਦਰ ਚੁਨੋਤੀਆ ਤੇ ਪ੍ਰੋ: ਸਾਕਸ਼ੀ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।