16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 5 ਦੋਸ਼ੀ ਗ੍ਰਿਫ਼ਤਾਰ

ਗੁਰਦਾਸਪੁਰ, 15 ਅਕਤੂਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਵਲੋਂ ਨੂਰਾ ਤੇ ਵਿਸ਼ਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਵਲੋਂ ਕਰਨ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਵੀ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 16-10-2026
ਗੁਰਦਾਸਪੁਰ, 15 ਅਕਤੂਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਵਲੋਂ ਨੂਰਾ ਤੇ ਵਿਸ਼ਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਵਲੋਂ ਕਰਨ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਵੀ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਿਟੀ ਦੀ ਪੁਲਿਸ ਵਲੋਂ ਅਨਮੋਲ ਤੇ ਇਸ਼ੂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 22 ਗਰਾਮ 650 ਮਿਲੀਗਰਾਮ ਹੈਰੋਇਨ ਬਰਾਮਦ ਹੋਈ, ਜਿਨ੍ਹਾਂ ਖਿਲਾਫ ਪੁਲਿਸ ਵਲੋਂ ਵੱਖ-ਵੱਖ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ। ਇਸ ਮੌਕੇ ਐਸ.ਐਸ.ਪੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੂੰ ਜੜ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਅੱਜ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਨੂੰ ਪਟਿਆਲਾ ’ਚ ਮਿਲਿਆ ਭਰਵਾਂ ਹੁੰਗਾਰਾ
Ad Position 24