ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਅੱਜ
ਧਾਰੀਵਾਲ, 15 ਅਕਤੂਬਰ (ਲਖਬੀਰ ਸਿੰਘ ਖੁੰਡਾ)-ਗੁਰਦੁਆਰਾ ਗੜੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਨੌਜਵਾਨ ਸੇਵਕ ਸੁਸਾਇਟੀ ਗੜੀ ਬਾਬਾ ਬੰਦਾ ਸਿੰਘ ਬਹਾਦਰ, ਨਿਹੰਗ ਸਿੰਘ ਜਥੇਬੰਦੀਆਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਰੂਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਤਿੰਦਰ ਪਾਲ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ।
ਧਾਰੀਵਾਲ, 15 ਅਕਤੂਬਰ (ਲਖਬੀਰ ਸਿੰਘ ਖੁੰਡਾ)-ਗੁਰਦੁਆਰਾ ਗੜੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਨੌਜਵਾਨ ਸੇਵਕ ਸੁਸਾਇਟੀ ਗੜੀ ਬਾਬਾ ਬੰਦਾ ਸਿੰਘ ਬਹਾਦਰ, ਨਿਹੰਗ ਸਿੰਘ ਜਥੇਬੰਦੀਆਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਰੂਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਤਿੰਦਰ ਪਾਲ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਇਹ ਜਾਣਕਾਰੀ ਗੁਰਦੁਆਰਾ ਇੰਚਾਰਜ ਰਸ਼ਪਾਲ ਸਿੰਘ ਨੇ ਦਿੱਤੀ। ਇਸ ਮੌਕੇ ਜ਼ੋਨ ਇੰਚਾਰਜ ਦਿਲਬਾਗ ਸਿੰਘ ਗੁਰਦਾਸਪੁਰ ਨੰਗਲ, ਬਾਬਾ ਹਰਮੀਤ ਸਿੰਘ ਕਥਾ ਵਾਚਕ, ਹਰਦੀਪ ਸਿੰਘ ਲੰਗਾਹ, ਗੁਰਮੀਤ ਸਿੰਘ, ਹਰਮਨਜੀਤ ਸਿੰਘ,ਆਤਮਾ ਸਿੰਘ, ਬਲਜਿੰਦਰ ਸਿੰਘ, ਬਾਬਾ ਆਕੜ ਸਿੰਘ ਨਿਹੰਗ ਸਿੰਘ ਜਥੇਬੰਦੀ ਆਦਿ ਹਾਜ਼ਰ ਸਨ।